ਜੇਕਰ ਪੰਜਾਬ ਦਾ ਮੁੱਖ ਮੰਤਰੀ ਕਿਸਾਨ ਜੱਥੇਬੰਦੀ ਦਾ ਨੇਤਾ ਹੋਵੇ ਤਾ ਕਿਸਾਨਾਂ ਦੇ ਹੱਕਾਂ ਲਈ ਮੰਗਣ ਦੀ ਲੋੜ ਨਹੀਂ: ਰੁਲਦੂ ਸਿੰਘ ਮਾਨਸਾ

ਗੁਰਦਾਸਪੁਰ ( ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖ਼ੁਸ਼ੀਪੁਰ। ਪੰਜਾਬ ਕਿਸਾਨ ਯੂਨੀਅਨ ਵੱਲੋਂ ਫਤਿਹ ਰੈਲੀ ਸਨਮਾਨ ਸਮਾਰੋਹ ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਗਿਆ। ਜਿਸ ਵਿੱਚ ਇਲਾਕੇ ਭਰ ਤੋਂ ਸੈਂਕੜੇ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ।ਇਸ ਫਤਹਿ ਰੈਲੀ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਦਿੱਲੀ ਦੀਆ ਸਰਹੱਦਾਂ ਤੇ ਜੋ ਕਿਸਾਨ ਅੰਦੋਲਨ ਦੀ ਜਿੱਤ ਹੋਈ ਹੈ ਉਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਹੋਈ ਹੈ ਅਤੇ ਉਹ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੋਰੀਡੋਰ ਦਰਸ਼ਨ ਸਥਲ ਨਤਮਸਤਕ ਹੋਣ ਆਏ ਹਨ ਅਤੇ ਉਸ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਆਏ ਹਨ।

Advertisements

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਚ ਕਿਸਾਨ ਜਥੇਬੰਦੀਆਂ ਚੋਣ ਮੈਦਾਨ ਚ ਉਤਰਨ ਇਸ ਮਾਮਲੇ ਤੇ ਵਿਚਾਰ ਕੀਤੀ ਜਾ ਰਹੀ ਹੈ ਅਤੇ ਮੀਟਿੰਗਾਂ ਚਲ ਰਹੀਆਂ ਹਨ ਜਦਕਿ ਫੈਸਲਾ ਹੋਣਾ ਬਾਕੀ ਹੈ। ਇਸ ਦੇ ਨਾਲ ਹੀ ਕਿਸਾਨ ਨੇਤਾ ਬਲਬੀਰ ਸਿੰਘ ਰਜੇਵਾਲ ਦੇ ਆਪ ਚ ਸ਼ਾਮਿਲ ਹੋਣ ਅਤੇ ਮੁੱਖ ਮੰਤਰੀ ਤੇ ਚਰਚਾ ਹੋਣ ਤੇ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਜੇਕਰ ਪੰਜਾਬ ਦਾ ਮੁੱਖ ਮੰਤਰੀ ਕਿਸਾਨ ਜੱਥੇਬੰਦੀ ਦਾ ਨੇਤਾ ਹੋਵੇ ਤਾ ਕਿਸਾਨਾਂ ਦੇ ਹੱਕਾਂ ਲਈ ਕਿਸੇ ਕੋਲੋਂ ਮੰਗਾ ਨਹੀਂ ਮੰਗਣੀਆਂ ਪੈਣਗੀਆਂ ਸਾਰੇ ਮਾਮਲਿਆਂ ਦਾ ਹੱਲ ਹੋ ਜਾਵੇਗਾ।

LEAVE A REPLY

Please enter your comment!
Please enter your name here