ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਨਸ਼ੀਲੀਆਂ ਵਸਤੂਆਂ, ਨਜਾਇਜ਼ ਅਸਲਾ ਅਤੇ ਸ਼ਰਾਬ ਤੇ ਰੋਕ ਲਗਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼) ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੇ ਹੁਕਮਾ ਤਹਿਤ ਜ਼ਿਲ੍ਹੇ ਵਿੱਚ ਨਸ਼ੀਲੀ ਵਸਤੂਆਂ, ਨਜਾਇਜ਼ ਅਸਲਾ, ਨਸ਼ੀਲੀਆਂ ਦਵਾਈਆਂ, ਇੰਜੈਕਸ਼ਨ, ਲਾਹਨ ਤੇ ਚੋਣਾਂ ਵਿੱਚ ਵੋਟਰ ਨੂੰ ਦਿੱਤੇ ਜਾਂਦੇ ਪੈਸੇ, ਗਲਤ ਤਰੀਕੇ ਨਾਲ ਸਟੋਰ ਕੀਤੀ ਹੋਈ ਸ਼ਰਾਬ ਦੇ ਸਟਾਕ ਆਦਿ ਤੇ ਕਾਰਵਾਈ ਕੀਤੀ ਜਾਵੇ ਤੇ ਇਨ੍ਹਾਂ ਵਸਤੂਆਂ ਨੂੰ ਜਬਤ ਵੀ ਕੀਤਾ ਜਾਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹੰਸ, ਵਧੀਕ ਡਿਪਟੀ ਕਮਿਸ਼ਨਰ (ਜ.) ਓਮ ਪ੍ਰਕਾਸ਼, ਐੱਸਡੀਐਮ ਗੁਰੂਹਰਸਹਾਏ ਬਬਨਦੀਪ ਸਿੰਘ, ਐੱਸਡੀਐਮ ਜ਼ੀਰਾ ਸੂਬਾ ਸਿੰਘ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ ਅਤੇ ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਵੀ ਹਾਜ਼ਰ ਸਨ।  

Advertisements

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ, 2019 ਦੀਆਂ ਲੋਕ ਸਭਾ ਚੋਣਾਂ ਅਤੇ ਆਗਾਮੀ 2021-22 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਬਤ ਕੀਤੇ ਨਸ਼ੀਲੇ ਪਦਾਰਥ/ਰਕਮ/ ਨਜਾਇਜ਼ ਅਸਲੇ ਦੀ ਰਿਪੋਰਟ ਤੇ ਵਿਚਾਰ ਵਟਾਂਦਰਾ ਕੀਤਾ।  ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਸਾਡੇ ਜ਼ਿਲ੍ਹੇ ਦੇ ਗੁਆਂਢੀ ਦੇਸ਼ ਤੋਂ ਡਰੱਗ ਅਤੇ ਹਥਿਆਰਾਂ ਦੀ ਤਸਕਰੀ ਨੂੰ ਬੰਦ ਕਰਨ ਲਈ ਵਿਸ਼ੇਸ਼ ਉਪਰਾਲੇ ਦੀ ਲੋੜ ਹੈ ਇਸ ਤਹਿਤ ਜ਼ਿਲ੍ਹੇ ਦੇ 12 ਪੁਲਿਸ ਪੁਆਇੰਟਾਂ/ਨਾਕਿਆਂ ਤੇ ਸੀਸੀਟੀਵੀ ਕੈਮਰੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਐਕਸਾਇਜ਼ ਵਿਭਾਗ ਤੇ ਪੁਲਿਸ ਵਿਭਾਗ ਆਪਸੀ ਤਾਲਮੇਲ ਰਾਹੀਂ ਨਜਾਇਜ਼ ਸ਼ਰਾਬ ਬਣਾਉਣ ਵਾਲਿਆਂ ਤੇ ਵੇਚਣ ਵਾਲਿਆਂ ਤੇ ਬਣਦੀ ਕਾਰਵਾਈ ਕਰਨ ਤੇ ਸਲੱਮ ਏਰੀਏ ਦੀ ਚੈਕਿੰਗ ਕਰਨ।

ਉਨ੍ਹਾਂ ਕਿਹਾ ਕਿ ਸਰਾਬ ਵੇਚਣ ਵਾਲੇ ਦੁਕਾਨਦਾਰਾਂ ਦੀ ਵੀ ਚੈਕਿੰਗ ਕੀਤੀ ਜਾਵੇ ਕਿ ਉਹ ਆਪਣੀ ਲਿਮਟ ਤੋਂ ਵੱਧ ਤਾ ਸਰਾਬ ਤਾ ਨਹੀਂ ਵੇਚ ਰਿਹਾ ਤੇ ਰੋਜ਼ਾਨਾ ਸਰਾਬ ਦੀ ਵਿਕਰੀ ਦੀ ਰਿਪੋਰਟ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕੈਮਿਸਟ ਦੁਕਾਨਾਂ ਤੇ ਡਰੱਗ ਇੰਸਪੈਕਟਰ, ਪੁਲਿਸ ਵਿਭਾਗ ਤੇ ਉੱਚ ਅਧਿਕਾਰੀਆਂ ਦੀ ਟੀਮ ਬਣਾ ਕੇ ਛਾਪੇਮਾਰੀ ਦਾ ਕੰਮ ਸ਼ੁਰੂ ਕੀਤਾ ਜਾਵੇ ਤੇ ਜਿਸ ਦੁਕਾਨਦਾਰ ਕੋਲੋ ਅਣ-ਅਧਿਕਾਰਤ ਜਾਂ ਬੈਨ ਕੀਤੀ ਦਵਾਈ, ਇੰਜੈਕਸ਼ਨ ਮਿਲਦਾ ਹੈ ਤਾਂ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਤੇ ਉਸਦੀ ਦੁਕਾਨ ਸੀਲ ਕਰ ਦਿੱਤੀ ਜਾਵੇਗੀ। ੳਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨਾਜਾਇਜ਼ ਠੇਕੇ ਚੈੱਕ ਕਰਨ ਦੀ ਮੁਹਿੰਮ ਸ਼ੁਰੂ ਹੋ ਚੁੱਕੀ ਹੈ ਅਜਿਹੇ ਠੇਕਿਆਂ ਨੂੰ ਤੁਰੰਤ ਬੰਦ/ਸੀਲ ਕਰਵਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕ 24 ਦਸੰਬਰ 2021 ਤੱਕ ਆਪਣਾ ਅਸਲਾ ਜਮ੍ਹਾਂ ਕਰਵਾ ਦੇਣ ਜਮ੍ਹਾਂ ਨਾ ਕਰਵਾਉਣ ਵਾਲਿਆਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲੋ ਵੀਂ 10 ਲੱਖ ਤੋਂ ਵੱਧ ਰਕਮ ਪ੍ਰਾਪਤ ਹੁੰਦੀ ਹੈ ਤਾਂ ਉਸਦੀ ਰਿਪੋਰਟ ਇਨਕਮ ਟੈਕਸ ਨੂੰ ਜਾਂਚ ਪੜਤਾਲ ਲਈ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ ਦੀਆਂ ਗ੍ਰਿਫਤਾਰੀਆਂ ਸ਼ੁਰੂ ਹੋ ਚੁੱਕੀਆਂ ਹਨ ਉਨ੍ਹਾਂ ਸਮੂਹ ਵਿਭਾਗਾਂ ਨੂੰ ਕੀਤੀ ਗਈ ਕਾਰਵਾਈ ਸਬੰਧੀ ਰੋਜ਼ਾਨਾ ਰਿਪੋਰਟ ਭੇਜਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ, ਮੰਦਿਰਾਂ ਆਦਿ ਧਾਰਮਿਕ ਸਥਾਨਾਂ ਰਾਹੀਂ ਪਿੰਡ ਵਾਲਿਆਂ ਨੂੰ ਮੈਸੇਜ ਲਗਾਏ ਜਾਣ ਕਿ ਜੇਕਰ ਕੋਈ ਵੀ ਕਿਤੇ ਵੀ ਸੁੱਕੀ ਜਾਂ ਹੋਰ ਵਸਤੂ ਨਜ਼ਰ ਆਉਂਦੀ ਹੈ ਤੁਰੰਤ ਇਸ ਦੀ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਪਿੰਡਾਂ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ ਦਾ ਵੀ ਸਹਿਯੋਗ ਲਿਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀ ਜਾਣਕਾਰੀ ਪ੍ਰਾਪਤ ਹੋ ਸਕੇ।   

LEAVE A REPLY

Please enter your comment!
Please enter your name here