Friday, October 23, 2026
Home Punjab ਜ਼ਿਲ੍ਹਾ ਕਚਹਿਰੀਆਂ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ: ਜ਼ਿਲ੍ਹਾ ਤੇ...

ਜ਼ਿਲ੍ਹਾ ਕਚਹਿਰੀਆਂ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ: ਜ਼ਿਲ੍ਹਾ ਤੇ ਸੈਸ਼ਨਜ ਜੱਜ

ਜਲੰਧਰ (ਦ ਸਟੈਲਰ ਨਿਊਜ਼)। ਜਿਲ੍ਹਾ ਕਚਿਹਰੀਆਂ ਲੁਧਿਆਣਾ ਵਿਖੇ ਹੋਏ ਬੰਬ ਧਮਾਕੇ ਦੇ ਮੱਦੇਨਜ਼ਰ ਜਿਲ੍ਹਾ ਜਲੰਧਰ ਕਚਿਹਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਹੰਗਾਮੀ ਮੀਟਿੰਗ ਜ਼ਿਲ੍ਹਾ ਤੇ ਸੈਸਨਜ਼ ਜੱਜ ਜਲੰਧਰ ਰੁਪਿੰਦਰਜੀਤ ਚਹਿਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ’ਤੇ ਅਮਿਤ ਕੁਮਾਰ ਗਰਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਜਲੰਧਰ, ਮੈਡਮ ਸੁਸ਼ਮਾ ਦੇਵੀ, ਵਧੀਕ ਸੀ.ਜੇ.ਐਮ. ਜਲੰਧਰ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ ਜਲੰਧਰ ਵੀ ਹਾਜਰ ਸਨ। ਇਸ ਮੀਟਿੰਗ ਵਿੱਚ ਸੰਦੀਪ ਮਲਿਕ, ਜੁਆਇੰਟ ਕਮਿਸ਼ਨਰ ਆਫ ਪੁਲਿਸ, ਅਦਿੱਤਿਆ ਸਹਾਇਕ ਕਮਿਸ਼ਨਰ ਪੁਲਿਸ (ਹੈੱਡ ਕਵਾਟਰ), ਸਹਾਇਕ ਕਮਿਸ਼ਨਰ ਪੁਲਿਸ ਜਸਪ੍ਰੀਤ ਸਿੰਘ, ਸੁਖਦੀਪ ਸਿੰਘ ਸਹਾਇਕ ਕਮਿਸ਼ਨਰ ਪੁਲਿਸ (ਸੈਂਟ੍ਰਲ) ਅਤੇ ਸੇਵਾ ਸਿੰਘ ਐਸ.ਐਚ.ਓ. ਨਵੀਂ ਬਾਰਾਦਰੀ ਵਲੋਂ ਵੀ ਭਾਗ ਲਿਆ ਗਿਆ।
ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਤੇ ਸੈਸ਼ਨਜ ਜੱਜ ਜਲੰਧਰ ਰੁਪਿੰਦਰਜੀਤ ਚਹਿਲ ਵਲੋਂ ਪੁਲਿਸ ਅਧਿਕਾਰੀਆਂ ਨੂੰ ਜਿਲ੍ਹਾ ਕਚਿਹਰੀਆਂ ਜਲੰਧਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੋਰ ਪੁਖਤਾ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਗਿਆ ਤਾਂ ਜੋ ਇਹੋ ਜਿਹੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਜੁਡੀਸ਼ੀਅਲ ਅਧਿਕਾਰੀਆਂ, ਮੁਲਾਜਮਾਂ, ਵਕੀਲਾਂ ਅਤੇ ਸਾਇਲਾਂ ਵਿੱਚ ਡਰ ਦਾ ਮਾਹੋਲ ਨਾ ਪੈਦਾ ਹੋ ਸਕੇ। ਇਸ ਮੌਕੇ ਹਾਜ਼ਰ ਪੁਲਿਸ ਅਧਿਕਾਰੀਆਂ ਨੇ ਆਖਿਆ ਕਿ ਜਿਲ੍ਹਾ ਕਚਿਹਰੀਆਂ ਜਲੰਧਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੋਰ ਲੋੜੀਂਦੇ ਸੁਰੱਖਿਆ ਇੰਤਜਾਮ ਕੀਤੇ ਜਾ ਰਹੇ ਹਨ। ਇਸ ਮੌਕੇ ’ਤੇ ਜ਼ਿਲ੍ਹਾ ਤੇ ਸੈਸਨਜ਼ ਜੱਜ ਜਲੰਧਰ ਰੁਪਿੰਦਰਜੀਤ ਚਹਿਲ ਨੇ ਅਮਿਤ ਕੁਮਾਰ ਗਰਗ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਜਲੰਧਰ ਅਤੇ ਮੈਡਮ ਸੁਸ਼ਮਾ ਦੇਵੀ, ਵਧੀਕ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਜਲੰਧਰ ਨੂੰ ਜਿਲ੍ਹਾ ਕਚਿਹਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਅਧਿਕਾਰੀਆਂ ਨਾਲ ਸਮੇਂ ਸਮੇਂ ’ਤੇ ਰਾਬਤਾ ਕਾਇਮ ਰੱਖਣ ਲਈ ਕਿਹਾ ਗਿਆ।

Advertisements

LEAVE A REPLY

Please enter your comment!
Please enter your name here