ਪੰਜਾਬ ਦੇ ਰਾਜਪਾਲ ਵਲੋਂ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੀ ਸਖ਼ਤ ਨਿੰਦਾ

ਚੰਡੀਗੜ (ਦ ਸਟੈਲਰ ਨਿਊਜ਼)। ਅੱਜ ਬਾਅਦ ਦੁਪਹਿਰ ਕੋਰਟ ਕੰਪਲੈਕਸ ਲੁਧਿਆਣਾ ਵਿੱਚ ਹੋਏ ਬੰਬ ਧਮਾਕੇ ਵਿੱਚ ਦੋ ਨਾਗਰਿਕਾਂ ਦੇ ਮਾਰੇ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਅਤੇ ਮੰਦਭਾਗੀ ਘਟਨਾ ਹੈ। ਮੈਂ ਮਿ੍ਰਤਕਾਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟਉਂਦਾ ਹਾਂ ਅਤੇ ਸਾਰੇ ਜਖਮੀਆਂ ਦੇ ਜਲਦ ਠੀਕ ਹੋਣ ਲਈ ਅਰਦਾਸ ਕਰਦਾ ਹਾਂ।”

Advertisements

ਉਨਾਂ ਕਿਹਾ ਕਿ ਮੈਂ ਇਸ ਗ਼ੈਰ-ਮਨੁੱਖੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ  ਨਿੰਦਾ ਕਰਦਾ ਹਾਂ ਜਿਸ ਨਾਲ ਸ਼ਹਿਰ ਦੇ ਵਿੱਚੋ-ਵਿੱਚ ਦੋ ਨਾਗਰਿਕਾਂ ਦੀ ਮੌਤ ਹੋਈ ਹੈ। ਉਨਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਅਪੀਲ ਕੀਤੀ । ਉਨਾਂ ਕਿਹਾ ਕਿ ਅਜਿਹੀਆਂ ਗ਼ੈਰ-ਸਮਾਜਿਕ ਗਤੀਵਿਧੀਆਂ ਨਾਲ ਸੂਬੇ ਦੀ ਸ਼ਾਂਤੀ, ਏਕਤਾ, ਅਖੰਡਤਾ ਤੇ ਭਾਈਚਾਰਕ-ਸਾਂਝ ਭੰਗ ਨਹੀਂ ਹੋਣੀ ਚਾਹੀਦੀ । ਉਨਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਮਿਲਣ ਤੱਕ ਸਾਨੂੰ ਇੱਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜਕੇ ਖੜਨ ਦੀ ਲੋੜ  ਹੈ।    

LEAVE A REPLY

Please enter your comment!
Please enter your name here