ਲੁਧਿਆਣਾ ਕੋਰਟ ਬਲਾਸਟ: ਅਣਪਛਾਤੇ ਵਿਅਕਤੀ ਖਿਲਾਫ ਐਫਆਈਆਰ ਦਰਜ, ਹਾਈ ਅਲਰਟ ਦਾ ਐਲਾਨ

ਲੁਧਿਆਣਾ: (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਧਮਾਕੇ ਦੇ ਸਬੰਧ ਵਿੱਚ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਪਹਿਲੀ ਸੂਚਨਾ ਰਿਪੋਰਟ ਦਰਜ ਕੀਤੀ ਗਈ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਪੰਜ ਹੋਰ ਜ਼ਖਮੀ ਹੋ ਗਏ ਸਨ। ਸਰਕਾਰ ਨੇ ਸੂਬੇ ਵਿੱਚ ਹਾਈ ਅਲਰਟ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਵਿੱਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਲੁਧਿਆਣਾ ਕੋਰਟ ਕੰਪਲੈਕਸ ਵਿੱਚ ਦਿਨ ਪਹਿਲਾਂ ਹੋਏ ਧਮਾਕੇ ਦੇ ਸਬੰਧ ਵਿੱਚ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਕੌਮੀ ਸੁਰੱਖਿਆ ਗਾਰਡ ਦੀ ਇੱਕ ਟੀਮ ਮਾਮਲੇ ਦੀ ਜਾਂਚ ਲਈ ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਵਿਸਫੋਟ ਵਾਲੀ ਥਾਂ ਦਾ ਦੌਰਾ ਕੀਤਾ ਹੈ।

Advertisements

ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਿਹਾ ਕਿ ਸੂਬੇ ਦੇ ਸਾਰੇ ਭੀੜ-ਭੜੱਕੇ ਵਾਲੇ ਇਲਾਕਿਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਚੀਫ਼ ਜਸਟਿਸ ਐਨਵੀ ਰਮੰਨਾ ਨੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੂੰ ਇਸ ਮਾਮਲੇ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਇਸ ਘਟਨਾ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੂਰੀ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਚੁੱਕੇ ਗਏ ਕਦਮਾਂ ਬਾਰੇ ਵੀ ਦੱਸਿਆ ਹੈ।

LEAVE A REPLY

Please enter your comment!
Please enter your name here