ਜ਼ਿਲ੍ਹੇ ਵਿੱਚ ਕੋਵਿਡ-19 ਦਾ 1 ਪਾਜੇਟਿਵ ਮਰੀਜ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 629 ਨਵੇਂ ਸੈਪਲ ਲੈਣ ਨਾਲ ਅਤੇ 439 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 1 ਪਾਜੇਟਿਵ ਮਰੀਜ ਆਇਆ ਹੈ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28923 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2098 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31021 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 997241 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 968426  ਸੈਪਲ  ਨੈਗਟਿਵ ਹਨ ।  ਜਦ ਕਿ 1699 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 997 ਹੈ । ਐਕਟਿਵ ਕੇਸਾ ਦੀ ਗਿਣਤੀ  29 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29995 ਹੈ । 

LEAVE A REPLY

Please enter your comment!
Please enter your name here