ਪੁਲਿਸ ਨੇ ਕਥਿਤ ਬੇਅਦਬੀ ਦੀ ਘਟਨਾ ਦੇ ਮਾਮਲੇ ਵਿੱਚ ਧਾਰਾ 302 ਤਹਿਤ ਕਤਲ ਦਾ ਮਾਮਲਾ ਕੀਤਾ ਦਰਜ਼, ਡੇਰੇ ਦੇ ਗ੍ਰੰਥੀ ਨੂੰ ਮੁੱਖ ਦੋਸ਼ੀ ਵੱਜੋਂ ਕੀਤਾ ਨਾਮਜ਼ਦ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਕਿ ਬੀਤੇ ਦਿਨੀਂ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਕਥਿਤ ‘ਬੇਅਦਬੀ ਦੀ ਘਟਨਾ ਦਰਅਸਲ ‘ਬੇਅਦਬੀ ਦੀ ਘਟਨਾ ਨਹੀਂ ਸੀ ਅਤੇ ਇਸ ਮਾਮਲੇ ਵਿੱਚ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕੀਤਾ ਜਾ ਰਿਹਾ ਹੈ।

Advertisements

ਮੁੱਖ ਮੰਤਰੀ ਵੱਲੋਂ ਇਹ ਦਾਅਵਾ ਸਵੇਰੇ 10 ਵਜੇ ਸ਼ੁਰੂ ਕੀਤੇ ਆਪਣੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ ਗਿਆ ਸੀ ਅਤੇ ਇਸ ਦੇ ਕੁਝ ਸਮੇਂ ਬਾਅਦ ਹੀ ਇਹ ਖ਼ਬਰ ਆਈ ਕਿ ਕਪੂਰਥਲਾ ਪੁਲਿਸ ਵੱਲੋਂ ਇਸ ਸੰਬੰਧ ਵਿੱਚ ਕਤਲ ਦੀ ਧਾਰਾ 302 ਅਤੇ ਹੋਰ ਸੰਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਵਿੱਚ ਡੇਰੇ ਦੇ ਗ੍ਰੰਥੀ ਅਮਰਜੀਤ ਸਿੰਘ ਨੂੰ ਮੁੱਖ ਦੋਸ਼ੀ ਵੱਜੋਂ ਨਾਮਜ਼ਦ ਕੀਤਾ ਗਿਆ ਹੈ ਜਦਕਿ ਕੁਝ ਹੋਰ ਵਿਅਕਤੀਆਂ ਦਾ ਵੀ ਇਸ ਵਿੱਚ ਜ਼ਿਕਰ ਕੀਤਾ ਗਿਆ ਹੈ ਜਿਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓ ਆਦਿ ਦੇ ਆਧਾਰ ’ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਆਈ.ਜੀ. ਜੀ.ਐਸ. ਢਿੱਲੋਂ ਨੇ ਕਿਹਾ ਹੈ ਕਿ ਇਸ ਤਰ੍ਹਾਂ ‘ਲਿਚਿੰਗ ਰਾਹੀਂ ਕਤਲ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਮਾਮਲਾ ਦਰਜ ਕੀਤੇ ਜਾਣ ਅਤੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਇਸ ਮਾਮਲੇ ਵਿੱਚ ਲਗਭੱਗ 100 ਹੋਰ ਲੋਕਾਂ ਦੀ ਸ਼ਮੂਲੀਅਤ ਦਾ ਜ਼ਿਕਰ ਹੈ।

ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸ਼ਾਮਲ ਉਕਤ ਨੌਜਵਾਨ ਰਾਤ ਸਮੇਂ ਨਿਜ਼ਾਮਪੁਰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਇਆ ਸੀ ਅਤੇ ਉਸ ਦੀ  ਕੋਈ ਪਛਾਣ ਨਹੀਂ ਹੋ ਸਕੀ ਸੀ ਕਿਉਂਕਿ ਉਸ ਕੋਲੋਂ ਕੋਈ ਵੀ ਪਛਾਣ ਪੱਤਰ ਜਾਂ ਮੋਬਾਇਲ ਆਦਿ ਬਰਾਮਦ ਨਹੀਂ ਹੋਇਆ ਸੀ। ਵੀਰਵਾਰ ਨੂੰ ਪੋਸਟਮਾਰਟਮ ਉਪਰੰਤ ਮ੍ਰਿਤਕ ਦਾ ਸੰਸਕਾਰ ਕਰ ਦਿੱਤਾ ਗਿਆ ਹੈ ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਵਿਖ਼ੇ ਸੱਚਖੰਡ ਦੇ ਅੰਦਰ ਜੰਗਲਾ ਟੱਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਅਤੇ ਉੱਥੇ ਪਈ ਵੱਡੀ ਸਿਰੀ ਸਾਹਿਬ ਚੁੱਕਣ ਵਾਲੇ ਦੋਸ਼ੀ ਦੀ ਵੀ ਕੋਈ ਪਛਾਣ ਹਾਸਲ ਨਹੀਂ ਹੋ ਸਕੀ ਸੀ ਕਿਉਂਕਿ ਉਸ ਕੋਲੋਂ ਵੀ ਕੋਈ ਪਛਾਣ ਪੱਤਰ, ਬਟੂਆ, ਮੋਬਾਇਲ ਆਦਿ ਬਰਾਮਦ ਨਹੀਂ ਹੋਇਆ ਸੀ।

LEAVE A REPLY

Please enter your comment!
Please enter your name here