ਮਹਿਤਾਬ ਸਿੰਘ ਖਹਿਰਾ ਨੇ ਪਿੰਡ ਘੱਗ ‘ਚ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਕਾਂਗਰਸ ਪਾਰਟੀ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਹਲਕੇ ਦੇ ਵਿਕਾਸ ਲਈ ਵਚਨਬੱਧ ਹੈ। ਪੰਜਾਬ ਸਰਕਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ‘ਚ ਹਰ ਵਰਗ ਦੇ ਲੋਕਾਂ ਨੂੰ ਸੁਖ ਸਹੂਲਤਾਂ ਦਿੱਤੀਆਂ ਜਾ ਰਹੀਆ ਹਨ। ਇਸੇ ਤਹਿਤ ਹੀ ਹਲਕਾ ਭੁਲੱਥ ‘ਚ ਵਿਕਾਸ ਕਾਰਜ ਜੋਰਾਂ ਤੇ ਚੱਲ ਰਹੇ ਹਨ । ਇਹ ਪ੍ਰਗਟਾਵਾ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਬੇਟੇ ਮਹਿਤਾਬ ਸਿੰਘ ਖਹਿਰਾ ਨੇ ਪਿੰਡ ਘੱਗ ‘ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

Advertisements

ਮਹਿਤਾਬ ਸਿੰਘ ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕ ਹੈਤੇਸ਼ੀ ਰਹੀ ਹੈ। ਪਾਰਟੀ ਨੇ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਦਿੱਤੇ, ਕਿਸਾਨਾਂ ਦਾ ਡੱਟ ਕੇ ਸਾਥ ਦਿੱਤਾ। ਇਸ ਕਾਰਨ ਹੀ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਹੋਈ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਤੇ ਚੱਲ ਰਹੇ ਵਿਕਾਸ ਕਾਰਜਾ ਨੂੰ ਵੇਖਦਿਆਂ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਆਵੇਗੀ। ਇਸ ਮੌਕੇ ਸਰਪੰਚ ਜੋਗਿੰਦਰ ਸਿੰਘ ਨੇ ਉਹਨਾਂ ਨੂੰ ਜੀ ਆਇਆ ਆਖਿਆ ਤੇ ਪਿੰਡ ਦੀਆਂ ਮੁਸ਼ਕਲਾਂ ਵੀ ਦੱਸੀਆਂ। ਤੇ ਪਿੰਡ ਵੱਲੋਂ ਆਉਂਦੀਆਂ ਚੋਣਾਂ ਵਿਚ ਹਰ ਤਰ੍ਹਾਂ ਦੀ ਮੱਦਦ ਦਾ ਐਲਾਨ ਕੀਤਾ। ਇਸ ਮੌਕੇ ਉਹਨਾਂ ਪਿੰਡ ਦੇ ਵਿਕਾਸ ਕੰਮ ਲਈ ਲੋੜੀਂਦੇ ਫੰਡ ਵੀ ਭੇਂਟ ਕੀਤੇ। ਇਸ ਮੌਕੇ ਅਮਰੀਕ ਸਿੰਘ, ਸਾਬਕਾ ਸਰਪੰਚ ਪਰਮਿੰਦਰ ਸਿੰਘ, (ਯੂਥ ਪ੍ਰਧਾਨ ਪਿੰਡ ਘੱਗ) ਜਰਨੈਲ ਸਿੰਘ, ਮਨਦੀਪ ਸਿੰਘ, ਮੇਜਰ ਸਿੰਘ, ਸਾਬ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਬਿਕਰਮ ਜੀਤ ਸਿੰਘ, ਹਰਮਿੰਦਰ ਸਿੰਘ, ਜੋਬਨ ਸਿੰਘ, ਮਨਜਿੰਦਰ ਸਿੰਘ, ਜਸਕਰਨ ਐੱਸ, ਯੁਵਰਾਜ ਸਿੰਘ, ਲਵਜੀਤ ਐੱਸ, ਰਾਕੇਸ਼ ਕੁਮਾਰ ਤੇ ਹਾਜ਼ਿਰ ਸਨ।

LEAVE A REPLY

Please enter your comment!
Please enter your name here