ਭਾਜਪਾ ਸੰਗਠਨ ਦੀ ਮਜ਼ਬੂਤੀ ਲਈ ਮੰਡਲਾ ਦੇ ਭਾਜਪਾ ਵਰਕਰਾਂ ਨਾਲ ਸੰਜੀਵ ਮਨਹਾਸ ਵਲੋਂ ਵਿਚਾਰ-ਵਟਾਂਦਰਾ

ਤਲਵਾੜਾ (ਦ ਸਟੈਲਰ ਨਿਊਜ਼), ਰਿਪੋਰਟ- ਪ੍ਰਵੀਨ ਸੋਹਲ। ਦਸੂਹਾ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਪ੍ਰਧਾਨਗੀ ਹੇਠ ਮੰਡਲ ਪ੍ਰਧਾਨ ਤੇ ਜਨਰਲ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਨੋਹਰ ਧੀਮਾਨ ਜਨਰਲ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਹਿਮਾਚਲ ਪ੍ਰਦੇਸ਼ ਜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਮਨਹਾਸ ਅਤੇ ਮਨੋਹਰ ਧੀਮਾਨ ਜੀ ਨੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਵਰਕਰਾ ਨਾਲ਼ ਸੰਗਠਨ ਦੀ ਮਜ਼ਬੂਤੀ ਲਈ ਚਰਚਾ ਕੀਤੀ। ਪੰਜਾਬ ਵਿੱਚ ਲੋਕਤੰਤਰ ਦੀ ਕਾਤਲ ਕਾਂਗਰਸ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਨਾਕਾਮੀਆਂ ਦੀ ਆਲੋਚਨਾ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਹਾਸ ਨੇ ਕਿਹਾ ਕਿ ਜਿਸ ਤਰ੍ਹਾਂ ਅਸੀਂ ਪੰਜਾਬ ਵਿੱਚ ਕਾਂਗਰਸ ਦੇ ਪਿਛਲੇ 5 ਸਾਲਾਂ ਦੇ ਰਾਜ ਵਿੱਚ ਸਰਕਾਰ ਦੀ ਗੁੰਡਾਗਰਦੀ ਦਾ ਡਟ ਕੇ ਮੁਕਾਬਲਾ ਕਰਦੇ ਆ ਰਹੇ ਹਾਂ, ਉਸੇ ਤਰ੍ਹਾਂ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਵੀ ਅਸੀਂ ਕਾਂਗਰਸ ਦੀ ਇਸ ਤਾਨਾਸ਼ਾਹੀ ਸਰਕਾਰ ਦਾ ਡਟ ਕੇ ਮੁਕਾਬਲਾ ਕਰਾਂਗੇ।

Advertisements

ਇਸ ਵਾਰ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਡਿਤ ਦੀਨਦਿਆਲ ਜੀ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਵਾਂਗੇ ਕਿ ਸਰਕਾਰ ਆਖਰੀ ਵਿਅਕਤੀ ਤੱਕ ਪਹੁੰਚੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੀ ਗੱਲ ਕਰੀਏ ਤਾਂ ਕਾਂਗਰਸ ਦੇ ਰਾਜ ਵਿੱਚ ਅੱਜ ਹਰ ਪੰਜਾਬੀ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਐਲਾਨ ਤਾਂ ਕਰ ਰਹੇ ਹਨ ਪਰ ਲਾਗੂ ਕੋਈ ਨਹੀਂ ਕਰ ਰਿਹਾ। ਕਾਂਗਰਸ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।ਇਸ ਮੌਕੇ ਹਲਕਾ ਇੰਚਾਰਜ ਵਿਜੇ ਅਗਰਵਾਲ ਜੀ, ਜਿਲ੍ਹਾ ਜਨਰਲ ਸਕੱਤਰ ਅਜੈ ਕੌਸ਼ਲ, ਬਲਕੀਸ਼ ਰਾਜ, ਕੈਪਟਨ ਕਰਨ ਸਿੰਘ, ਨਰੇਸ਼ ਡਡਵਾਲ ਜਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਸੈਲ, ਮੰਡਲ ਪ੍ਰਧਾਨ ਰੁਪਿੰਦਰ ਸਿੰਘ ਦਸੂਹਾ, ਮੰਡਲ ਪ੍ਰਧਾਨ ਵਿਪਨ ਕੁਮਾਰ ਕਾਮੀ ਦੇਵੀ, ਮੰਡਲ ਪ੍ਰਧਾਨ ਗੁਰਵਿੰਦਰ ਸਿੰਘ ਗੜਦੀਵਾਲਾ, ਮੰਡਲ ਪ੍ਰਧਾਨ ਟਾਂਡਾ ਅਮਿਤ ਸ਼ਰਮਾ, ਮੰਡਲ ਪ੍ਰਧਾਨ ਸਤਪਾਲ ਕੰਧਾਲਾ, ਮੰਡਲ ਪ੍ਰਧਾਨ ਕੈਪਟਨ ਸ਼ਾਮ ਸਿੰਘ ਬਡਲਾ, ਸ਼ਾਮ ਸਿੰਘ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here