ਅੱਪਰਾ ਦੇ ਨੌਜਵਾਨ ਨੇ ਪੱਖੇ ਦੇ ਨਾਲ ਪਰਨਾ ਬੰਨ ਕੇ ਕੀਤੀ ਖ਼ੁਦਕੁਸ਼ੀ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਅੱਪਰਾ ਦੇ ਇਕ ਨੌਜਵਾਨ ਵਲੋਂ ਪੱਖੇ ਦੇ ਨਾਲ ਪਰਨਾ ਬੰਨ ਕੇ ਲਟਕ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏ. ਐੱਸ. ਆਈ. ਦੇਸ ਰਾਜ ਨੇ ਦੱਸਿਆ ਕਿ ਅੱਪਰਾ ਦੇ ਮੁਹੱਲਾ ਟਿੱਬੇ ਵਾਲਾ ਦਾ ਇਕ ਨੌਜਵਾਨ ਰਵੀ ਕੁਮਾਰ (36) ਪੁੱਤਰ ਰਾਜ ਕੁਮਾਰ ਮਿਹਨਤ ਮਜਦੂਰੀ ਦਾ ਕੰਮ ਕਰਦਾ ਸੀ। ਉਸ ਨੇ ਬੀਤੀ ਦਰਮਿਆਨੀ ਰਾਤ ਆਪਣੇ ਚੁਬਾਰੇ ‘ਚ ਪੱਖੇ ਦੇ ਨਾਲ ਪਰਨਾ ਬੰਨ ਕੇ ਉਸ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ।

Advertisements

ਇਸ ਦਾ ਪਤਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸਵੇਰੇ ਲਗਭਗ 11 ਵਜੇ ਉਸ ਦੇ ਨਾ ਉੱਠਣ ਕਾਰਨ ਲੱਗਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਦੇਸ ਰਾਜ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਰਵੀ ਕੁਮਾਰ, ਜਿਸ ਦਾ ਅਜੇ ਵਿਆਹ ਨਹੀਂ ਹੋਇਆ ਸੀ, ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਮਿ੍ਤਕ ਦੇ ਭਰਾ ਮਨਜੀਤ ਕੁਮਾਰ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਦੇ ਹੋਏ ਮਿ੍ਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜ ਦਿੱਤਾ ਗਿਆ ਹੈ। 

LEAVE A REPLY

Please enter your comment!
Please enter your name here