ਪਿੰਡ ਮਾਣਕਢੇਰੀ ਦੇ ਨੌਜਵਾਨ ਨੇ ਪੱਖੇ ਦੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬੁੱਲੋਵਾਲ(ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਭੋਗਪੁਰ ਦੇ ਵਾਰਡ 3 ਅਧੀਨ ਪੈਂਦੇ ਗੁਰੂ ਨਾਨਕ ਨਗਰ ਮੁਹੱਲੇ ਵਿਖੇ ਕਿਰਾਏ ਦੇ ਮਕਾਨ ’ਚ ਰਹਿ ਰਹੇ ਨੌਜਵਾਨ ਵੱਲੋਂ ਬੀਤੀ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪ੍ਰਾਪਤ  ਜਾਣਕਾਰੀ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਬੁੱਲੋਵਾਲ ਦੇ ਪਿੰਡ ਮਾਣਕਢੇਰੀ ਦਾ ਨੌਜਵਾਨ ਬਲਜੀਤ ਸਿੰਘ ਪੁੱਤਰ ਬਲਵੰਤ ਸਿੰਘ ਉਮਰ 22 ਸਾਲ ਰੋਜ਼ੀ ਰੋਟੀ ਦੀ ਭਾਲ ’ਚ ਭੋਗਪੁਰ ਇਕੱਲਾ ਰਹਿ ਰਿਹਾ ਸੀ । ਇਹ ਨੌਜਵਾਨ ਭੋਗਪੁਰ ਦੀ ਇਕ ਨਿੱਜੀ ਦੁਕਾਨ ’ਤੇ ਕੰਮ ਕਰਦਾ ਸੀ ਤੇ ਸ਼ੁੱਕਰਵਾਰ ਸ਼ਾਮ ਜਦੋਂ ਕੰਮ ਤੋਂ ਵਾਪਿਸ ਆਪਣੇ ਕਿਰਾਏ ਦੇ ਮਕਾਨ ’ਚ ਗਿਆ ਤਾਂ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ।

Advertisements

ਮੁਹੱਲਾ ਵਾਸੀਆਂ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਬਲਜੀਤ ਸਿੰਘ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ । ਤਫਤੀਸ਼ ਕਰ ਰਹੇ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ’ਚ ਲੈਣ ਉਪਰੰਤ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਗਈ ਹੈ ਤੇ ਪਰਿਵਾਰਕ ਮੈਂਬਰਾਂ ਭਰਾ-ਭਰਜਾਈ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ । ਥਾਣੇਦਾਰ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਤਫਤੀਸ਼ ਜਾਰੀ ਹੈ ।

LEAVE A REPLY

Please enter your comment!
Please enter your name here