ਮੁਫ਼ਤ ਉਰਦੂ ਆਮੋਜ਼ ਕੋਰਸ 3 ਜਨਵਰੀ ਤੋਂ ਹੋਵੇਗਾ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ਼ ਕੋਰਸ ਦੀ ਕਲਾਸ 3 ਜਨਵਰੀ 2022 ਤੋਂ ਸ਼ੁਰੂ ਹੋ ਰਹੀ ਹੈ। ਉਰਦੂ ਦਾ ਇਹ 6 ਮਹੀਨੇ ਦਾ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾਂਦਾ ਹੈ।

Advertisements

ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਤੀਜੀ ਮੰਜ਼ਿਲ, ਕਮਰਾ ਨੰ: 307-308, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਬਿਨੈ ਪੱਤਰ ਸਾਧਾਰਣ ਕਾਗਜ਼ ’ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਦੇ ਦਫ਼ਤਰ  ਵਿਖੇ ਭੇਜੇ ਜਾ ਸਕਦੇ ਹਨ।

LEAVE A REPLY

Please enter your comment!
Please enter your name here