ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 3 ਜਨਵਰੀ ਤੋਂ ਸ਼ੁਰੂ: ਡਿਪਟੀ ਡਾਇਰੈਕਟਰ ਡੇਅਰੀ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ 2 ਹਫਤੇ ਦਾ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 3 ਜਨਵਰੀ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਖਾਦ ਖੁਰਾਕ, ਨਸਲ ਸੁਧਾਰ, ਸੰਭਾਲ ਤੇ ਸੁਚਾਰੂ ਮੰਡੀਕਰਨ ਦੀ ਨਵੀਨਤਮ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ 5ਵੀਂ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 50 ਸਾਲ ਤੱਕ ਹੋਵੇ।

Advertisements

ਹਰਵਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਕਮਰਾ ਨੰਬਰ 439 ਚੌਥੀ ਮੰਜ਼ਿਲ (ਫੋਨ ਨੰ: 01882-220025) ਵਿਖੇ 31 ਦਸੰਬਰ 2021 ਤੱਕ ਦਫ਼ਤਰੀ ਕੰਮ ਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਉਨ੍ਹਾਂ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਜਥੀਆਂ ਨੂੰ ਇਹ ਅਪੀਲ ਕੀਤੀ ਕਿ ਸਿਖਲਾਈ ਕਰਨ ਸਮੇਂ ਸਰਕਾਰ ਵਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

LEAVE A REPLY

Please enter your comment!
Please enter your name here