ਜ਼ਿਲ੍ਹੇ ਵਿੱਚ ਕੋਰੋਨਾ ਦਾ ਕੋਈ ਨਵਾਂ ਪਾਜੇਟਿਵ ਮਰੀਜ ਨਹੀਂ: ਸਿਵਲ ਸਰਜਨ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 646 ਨਵੇਂ ਸੈਪਲ ਲੈਣ ਨਾਲ ਅਤੇ 438 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਨਵਾਂ ਪਾਜੇਟਿਵ ਮਰੀਜ ਨਹੀਂ ਹੈ । ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28928 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2099 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31027ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 998677 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 969912 ਸੈਪਲ ਨੈਗਟਿਵ ਹਨ । ਜਦ ਕਿ 1644 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 997 ਹੈ । ਐਕਟਿਵ ਕੇਸਾ ਦੀ ਗਿਣਤੀ 28 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30002 ਹੈ ।

LEAVE A REPLY

Please enter your comment!
Please enter your name here