ਬੇਰੁਜਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕੱਢਿਆ ਅਰਥੀ ਫੂਕ ਮਾਰਚ

ਜਲੰਧਰ (ਦ ਸਟੈਲਰ ਨਿਊਜ਼) ਰਿਪੋਰਟ: ਅਭਿਸ਼ੇਕ ਕੁਮਾਰ। ਖਾਲੀ ਅਸਾਮੀਆਂ ‘ਤੇ ਭਰਤੀ ਨਾ ਕੀਤੇ ਜਾਣ ਤੋਂ ਨਾਰਾਜ ਬੀ.ਐੱਡ ਟੀ.ਈ.ਟੀ. ਪਾਸ ਬੇਰੁਜਗਾਰ ਅਧਿਆਪਕਾਂ ਨੇ ਸੋਮਵਾਰ ਬਾਅਦ ਦੁਪਹਿਰ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਅੱਗੇ ਅਰਥੀ ਫੂਕ ਮਾਰਚ ਕੱਢਿਆ। ਇਸ ਦੌਰਾਨ ਉਨ੍ਹਾਂ ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਾਅਵਿਆਂ ਨੂੰ ਝੂਠਾ ਦੱਸਦਿਆਂ ਸਮੁੱਚੇ ਰੂਟ ’ਤੇ ਨਾਅਰੇਬਾਜੀ ਕੀਤੀ। ਅਧਿਆਪਕਾਂ ਨੇ ਆਪਣੇ ਕੱਪੜਿਆਂ ‘ਤੇ ਸਿੱਖਿਆ ਮੰਤਰੀ ਦੀਆਂ ਤਸਵੀਰਾਂ ਚਿਪਕਾਈਆਂ ਹੋਈਆਂ ਸਨ ਅਤੇ ਉਸ ‘ਤੇ ਕਰਾਸ ਦਾ ਨਿਸਾਨ ਵੀ ਲਗਾਇਆ ਹੋਇਆ ਸੀ, ਜਿਸ ਤੋਂ ਉਨ੍ਹਾਂ ਦੀ ਨਾਰਾਜਗੀ ਸਾਫ ਜਾਹਰ ਹੋ ਰਹੀ ਸੀ।

Advertisements

ਅਧਿਆਪਕਾਂ ਦੇ ਰੋਸ ਦਾ ਕਾਰਨ ਇਹ ਸੀ ਕਿ ਦੋ ਮਹੀਨਿਆਂ ਤੋਂ ਧਰਨਾ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਉਨ੍ਹਾਂ ਨੂੰ ਹਰ ਰੋਜ ਆਪਣੇ ਹੱਕਾਂ ਦੀ ਮੰਗ ਲਈ ਸੜਕਾਂ ’ਤੇ ਆਉਣਾ ਪੈਂਦਾ ਹੈ। ਇਸ ਕਾਰਨ ਅਧਿਆਪਕਾਂ ਨੇ ਸੜਕ ਤੋਂ ਲੰਘ ਰਹੇ ਲੋਕਾਂ ਨੂੰ ਚੰਨੀ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਖੋਖਲੇ ਦਾਅਵਿਆਂ ਦੀ ਸੱਚਾਈ ਜਾਣ ਕੇ ਹੀ ਵੋਟ ਪਾਉਣ ਦੀ ਅਪੀਲ ਕੀਤੀ। ਬੇਰੁਜਗਾਰ ਬੀਐੱਡ ਟੀਈਟੀ ਪਾਸ ਅਧਿਆਪਕ ਪਹਿਲਾਂ ਵੀ ਕਈ ਵਾਰ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦੇ ਬਾਹਰ ਧਰਨਾ ਦੇ ਚੁੱਕੇ ਹਨ। ਮੰਤਰੀ ਪਰਗਟ ਸਿੰਘ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕਰਕੇ ਅਧਿਆਪਕਾਂ ਦੀ ਭਰਤੀ ਦਾ ਭਰੋਸਾ ਦਿੱਤਾ ਹੈ। ਹਾਲਾਂਕਿ ਅਜੇ ਤੱਕ ਇਸ ਸਬੰਧੀ ਸਰਕਾਰ ਵੱਲੋਂ ਕੋਈ ਨੋਟੀਫਿਕੇਸਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਕਾਰਨ ਬੇਰੁਜਗਾਰ ਅਧਿਆਪਕਾਂ ਦਾ ਰੋਹ ਵਧਦਾ ਜਾ ਰਿਹਾ ਹੈ।

LEAVE A REPLY

Please enter your comment!
Please enter your name here