7 ਦਿਨਾਂ ਮੁਫਤ ਅਪਰੇਸ਼ਨ ਕੈਂਪ ਸਮਾਪਤ

ਜਲੰਧਰ (ਦ ਸਟੈਲਰ ਨਿਊਜ਼) ਰਿਪੋਰਟ: ਅਭਿਸ਼ੇਕ ਕੁਮਾਰ। ਲਾਇਨਜ ਆਈ ਹਸਪਤਾਲ ਆਦਮਪੁਰ ਵਿਖੇ ਸੰਤ ਵਤਨ ਸਿੰਘ ਨੰਬਰਦਾਰ ਭਗਵੰਤ ਸਿੰਘ ਮਿਨਹਾਸ ਚੈਰੀਟੇਬਲ ਟਰੱਸਟ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਚੱਲ ਰਿਹਾ ਸੱਤ ਦਿਨਾਂ ਮੁਫਤ ਅਪਰੇਸ਼ਨ ਕੈਂਪ ਸਮਾਪਤ ਹੋ ਗਿਆ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ ਅਤੇ ਵਿਸੇਸ਼ ਮਹਿਮਾਨ ਸਾਬਕਾ ਗਵਰਨਰ ਲਾਇਨਜ ਕਲੱਬ ਪਿ੍ਰੰਸ ਵਰਮਾ, ਐਨਆਰਆਈ ਰਫੀ ਚੱਠਾ ਅਤੇ ਅਮਿਤ ਪਾਲ ਸਨ। ਕਲੱਬ ਦੇ ਪ੍ਰਧਾਨ ਮਨਮੋਹਨ ਸਿੰਘ ਬਾਬਾ ਨੇ ਦੱਸਿਆ ਕਿ ਇਹ ਇਸ ਸਾਲ ਦਾ ਦੂਜਾ ਮੁਫਤ ਮੈਗਾ ਅਪਰੇਸ਼ਨ ਕੈਂਪ ਹੈ। ਇਸ ਵਿੱਚ 315 ਮਰੀਜਾਂ ਦੇ ਸਫਲ ਆਪ੍ਰੇਸ਼ਨ ਕੀਤੇ ਗਏ ਹਨ। ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਉਹ ਹਸਪਤਾਲ ਦੀ ਸ਼ੁਰੂਆਤ ਤੋਂ ਹੀ ਇਸ ਸੰਸਥਾ ਨਾਲ ਜੁੜੇ ਹੋਏ ਹਨ ਅਤੇ ਅੱਖਾਂ ਦੀ ਦੇਖਭਾਲ ਦੇ ਖੇਤਰ ਵਿੱਚ ਇਹ ਹਸਪਤਾਲ ਲੋੜਵੰਦਾਂ ਦੀ ਸੇਵਾ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ।

Advertisements

LEAVE A REPLY

Please enter your comment!
Please enter your name here