ਨਾਭਾ ( ਦ ਸਟੈਲਰ ਨਿਊਜ਼), ਰਿਪੋਰਟ: ਜਤਿੰਦਰ ਕੁਮਾਰ । ਨਾਭਾ ਵਿਖੇ ਰੋਹਟੀ ਪੁਲ ਅਤੇ ਭੋਜੋਮਾਜਰੀ ਦੀਆਂ ਸੰਗਤਾਂ ਵੱਲੋਂ ਸ਼ਹੀਦਾਂ ਦੀ ਨਿੱਘੀ ਯਾਦ ਵਿੱਚ ਹਰ ਸਾਲ ਦੀ ਤਰਾਂ ਇਸ ਸਾਲ ਵੀ ਬੜੇ ਉਤਸ਼ਾਹ ਅਤੇ ਧੂਮ-ਧਾਮ ਸ਼ਹੀਦੀ ਜੋੜ ਮੇਲਾ ਮਨਾਇਆ ਗਿਆ ।
ਇਸ ਮੌਕੇ ਗੁਰੂਦੁਆਰਾ ਸੰਗਤਾਂ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਜਾਣ ਵਾਲੀਆਂ ਸੰਗਤਾਂ ਲਈ ਗੁਰੂ ਕਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਗੁਰਦੁਆਰਾ ਵਿੱਚ ਪਹੁੰਚੇ ਰਾਗੀ ਜੱਥੇਆਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸ਼ਹੀਦੀਆਂ ਅਤੇ ਕੁਰਬਾਨੀਆਂ ਬਾਰੇ ਜਾਣੂੰ ਕਰਵਾਇਆ।