ਮਨਿਸਟੀਰੀਅਲ ਮੁਲਾਜਮਾਂ ਨੇ ਆਪਣੀ ਡਿਊਟੀ ਦਾ ਬਾਈਕਾਟ ਕਰਕੇ ਸਰਕਾਰ ਦੇ ਖਿਲਾਫ ਕੀਤੀ ਨਾਰੇਬਾਜ਼ੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੂਬਾ ਕਮੇਟੀ ਦੀ ਕਾਲ ਤੇ ਪੰਜਾਬ ਭਰ ਵਿੱਚ ਮਨਿਸਟੀਰੀਅਲ ਮੁਲਾਜਮਾਂ ਵੱਲੋਂ ਆਪਣੀ ਡਿਊਟੀ ਦਾ ਬਾਈਕਾਟ ਕਰਕੇ ਸਰਕਾਰ ਦੇ ਖਿਲਾਫ ਨਾਰੇਬਾਜ਼ੀ ਕੀਤੀ ਗਈ। ਇਸ ਜਿਲ੍ਹੇ ਵਿੱਚ ਕਰਮਚਾਰੀਆਂ ਵੱਲੋਂ ਸਵੇਰੇ ਆਪਣੇ ਦਫਤਰਾਂ ਵਿੱਚੋ ਡਿਊਟੀ ਦਾ ਬਾਈਕਾਟ ਕਰਕੇ ਡੀ.ਸੀ. ਦਫਤਰ ਹੁਸ਼ਿਆਰਪੁਰ ਦੇ ਬਾਹਰ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਨੀਰੁਧ ਮੋਦਗਿਲ ਅਤੇ ਜਿਲ੍ਹਾ ਜਨਰਲ ਸਕੱਤਰ ਜਸਬੀਰ ਸਿੰਘ ਧਾਮੀ, ਡੀ.ਸੀ. ਦਫਤਰ ਦੇ ਪ੍ਰਧਾਨ ਦੀਪਕ ਸ਼ਰਮਾ, ਵਿਕਰਮ ਆਦੀਆ, ਸੁਪਰਡੰਟ ਬਲਕਾਰ ਸਿੰਘ, ਪੀ.ਡਬਲਯੂ.ਡੀ. ਦੇ ਪ੍ਰਧਾਨ ਸੁਰਜੀਤ ਕੁਮਾਰ, ਖੇਤੀਬਾੜੀ ਦੇ ਪ੍ਰਧਾਨ ਵਿਜੈ ਕੁਮਾਰ, ਐਕਸਾਈਜ਼ ਦੇ ਪ੍ਰਧਾਨ ਵਿਨੈ ਕੁਮਾਰ, ਖਜਾਨੇ ਦੇ ਪ੍ਰਧਾਨ ਪੁਸ਼ਪਿੰਦਰ ਪਠਾਨੀਆਂ, ਰਾਜੀਵ ਰਾਜਨ ਮੁਕੇਰੀਆਂ ਵੱਲੋਂ ਆਪਣੇ ਸੰਬੋਧਨ ਵਿੱਚ ਸਰਕਾਰ ਦੇ ਮੁਲਾਜਮ ਮਾਰੂ ਫੈਸਲਿਆਂ ਦੀ ਨਿਖੇਧੀ ਕੀਤੀ ਗਈ।

Advertisements

ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਨੀਰੁਧ ਮੋਦਗਿਲ ਵੱਲੋਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਪੇਅ ਕਮਿਸ਼ਨ ਦਾ ਪੂਰਾ ਲਾਭ ਨਹੀਂ ਦਿੱਤਾ ਗਿਆ। ਕਰਮਚਾਰੀਆਂ ‘ਤੇ ਡਿਵੈਲਪਮੈਂਟ ਟੈਕਸ ਲਗਾ ਕੇ ਲਾਭ ਨੂੰ ਵਾਪਸ ਲਿਆ ਜਾਂਦਾ ਹੈ ਅਤੇ ਪੇਂਡੂ ਭੱਤੇ ਤੇ ਰੋਕ ਆਦਿ ਲਗਾਉਣ ਦੇ ਜੁਬਾਨੀ ਆਦੇਸ਼ ਦੀ ਨਿਖੇਧੀ ਕੀਤੀ, ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਪ੍ਰਕਿ੍ਰਆ ਵਿੱਚ ਰੋੜੇ ਅਟਕਾਏ ਜਾ ਰਹੇ ਹਨ। ਸੈਂਟਰ ਪੈਟਰਨ ਤੇ ਕੀਤੀ ਗਈ ਭਰਤੀ ਨੂੰ ਰੱਦ ਕਰਕੇ ਸਬੰਧਤ ਕਰਮਚਾਰੀਆਂ ਨੂੰ ਪੂਰੇ ਸਕੇਲ ਦਿੱਤੇ ਜਾਣ, ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਹੋਰ ਜੋ ਮੁਲਾਜਮ ਮਾਰੂ ਫੈਸਲੇ ਲਾਗੂ ਕੀਤੇ ਗਏ ਹਨ, ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਮਿਤੀ 29.12.2021 ਨੂੰ ਸਵੇਰੇ 11 ਵਜੇ ਕੰਪਲੈਕਸ ਵਿੱਚ ਸਾਰੇ ਵਿਭਾਗਾਂ ਦੇ ਕਰਮਚਾਰੀ ਰੋਸ ਰੈਲੀ ਕਰਨਗੇ।

LEAVE A REPLY

Please enter your comment!
Please enter your name here