ਪੰਜਾਬ ਦੇ ਨਵਾਂਸ਼ਹਿਰ ਵਿੱਚ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕਰੋਨ ਨੇ ਦਿੱਤੀ ਦੱਸਤਕ

ਚੰਡੀਗੜ੍ਹ:(ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰੰਗੜ੍ਹ। ਕੋਰੋਨਾ ਦਾ ਨਵਾਂ ਵੈਰੀਐਂਟ ਓਮੀਕਰੋਨ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਪੰਜਾਬ ਵਿੱਚ ਵੀ ਓਮੀਕਰੋਨ ਨੇ ਦੱਸਤਕ ਦੇ ਦਿੱਤੀ ਹੈ। ਪੰਜਾਬ ਦੇ ਨਵਾਂਸ਼ਹਿਰ ਵਿੱਚ 36 ਸਾਲਾ ਵਿਅਕਤੀ ਦਾ ਓਮੀਕਰੋਨ ਟੈਸਟ ਪਾਜੀਟਿਵ ਮਿਲਿਆ ਹੈ। ਇਹ ਵਿਅਕਤੀ ਮਹੀਨੇ ਦੇ ਸ਼ੁਰੂ ਵਿੱਚ ਸਪੇਨ ਤੋਂ ਆਇਆ ਸੀ।

Advertisements

ਸਿਹਤ ਅਧਿਕਾਰੀ ਨੇ ਦੱਸਿਆ ਕਿ ਇਹ ਵਿਅਕਤੀ 4 ਦਸੰਬਰ ਨੂੰ ਭਾਰਤ ਆਇਆ ਸੀ, ਪੰਜਾਬ ਦੇ ਨਵਾਂਸ਼ਹਿਰ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਿਆ ਸੀ। 12 ਦਸੰਬਰ ਨੂੰ ਉਸਦਾ ਟੈਸਟ ਕੀਤਾ ਸੀ, ਜਿਸ ਦੀ ਰਿਪੋਰਟ ਪਾਜੀਟਿਵ ਆਈ ਹੈ। ਅਧਿਕਾਰੀ ਨੇ ਅੱਗੇ ਦੱਸਿਆ ਕਿ ਵਿਅਕਤੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

LEAVE A REPLY

Please enter your comment!
Please enter your name here