Saturday, October 17, 2026
Home Chandigarh ਟਰਾਂਸਪੋਰਟ ਮੰਤਰੀ ਵੱਲੋਂ ਨਵਿਆਉਣਯੋਗ ਊਰਜਾ ਖੇਤਰ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ‘ਤੇ...

ਟਰਾਂਸਪੋਰਟ ਮੰਤਰੀ ਵੱਲੋਂ ਨਵਿਆਉਣਯੋਗ ਊਰਜਾ ਖੇਤਰ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ‘ਤੇ ਜ਼ੋਰ

ਚੰਡੀਗੜ, (ਦ ਸਟੈਲਰ ਨਿਊਜ਼)। ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਿਆਉਣਯੋਗ ਊਰਜਾ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਹੋਰ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ‘ਤੇ ਜ਼ੋਰ ਦਿੱਤਾ ਹੈ। ਉਨਾਂ ਨੇ ਪੰਜਾਬ ਦੇ ਸ਼ਹਿਰਾਂ ਵਿੱਚ ਸੌਰ ਊਰਜਾ ਸਬੰਧੀ ਪ੍ਰਾਜੈਕਟਾਂ, ਬਾਇਓਮਾਸ-ਸੀਐਨਜੀ ਪ੍ਰੋਜੈਕਟਾਂ, ਹਾਈਡਲ ਪ੍ਰੋਜੈਕਟਾਂ ਆਦਿ ਬਾਰੇ ਡੂੰਘੀ ਦਿਲਚਸਪੀ ਦਿਖਾਈ। ਵੜਿੰਗ ਨੇ ਪੇਡਾ ਨੂੰ ਕਿਹਾ ਕਿ ਉਹ ਸੋਲਰ ਸਟਰੀਟ ਲਾਈਟਾਂ ਵਿੱਚ ਸੋਧ ਕਰਨ ਜੋ ਕਿ ਏ.ਐਮ.ਸੀ. ਮਿਆਦ ਅਧੀਨ ਹਨ। ਵੜਿੰਗ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਦਫਤਰ ਦਾ ਦੌਰਾ ਕੀਤਾ।

Advertisements

ਇਸ ਮੌਕੇ ਉਹਨਾਂ ਨਾਲ ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ, ਪੀ.ਜੀ.ਐਲ. ਦੇ ਚੇਅਰਮੈਨ ਧਨਜੀਤ ਸਿੰਘ ਵਿਰਕ, ਪੀ.ਜੀ.ਐਲ. ਦੇ ਸੀਨੀਅਰ ਵਾਈਸ ਚੇਅਰਮੈਨ ਫਕੀਰ ਚੰਦ ਬਾਂਸਲ, ਪੀ.ਜੀ.ਐਲ ਦੇ ਵਾਈਸ ਚੇਅਰਮੈਨ ਰਜਨੀਸ਼ ਭਗਤ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਨਵਜੋਤ ਪਾਲ ਸਿੰਘ ਰੰਧਾਵਾ, ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਅਤੇ ਪੇਡਾ ਦੇ ਵਧੀਕ ਡਾਇਰੈਕਟਰ ਜਸਪਾਲ ਸਿੰਘ ਮੌਜੂਦ ਸਨ। ਪੇਡਾ ਦੇ ਮੁੱਖ ਕਾਰਜਕਾਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਟਰਾਂਸਪੋਰਟ ਮੰਤਰੀ ਨੂੰ ਪੇਡਾ/ਪੀਜੀਐਲ ਦੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ/ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਵੜਿੰਗ ਨੇ ਨਵਿਆਉਣਯੋਗ ਊਰਜਾ ਗਤੀਵਿਧੀਆਂ ਵਿੱਚ ਰੰਧਾਵਾ ਦੇ ਯਤਨਾਂ ਦੀ ਸ਼ਲਾਘਾ ਕੀਤੀ।

LEAVE A REPLY

Please enter your comment!
Please enter your name here