ਲੋਕ ਮੁੜ ਕਾਂਗਰਸ ਦੇ ਲਾਰਿਆਂ ਵਿਚ ਨਹੀਂ ਆਉਂਣਗੇ : ਜਥੇਦਾਰ ਢਪੱਈ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵੱਲੋਂ ਇਕ ਮੀਟਿੰਗ ਪਿੰਡ ਫੂਲੇਵਾਲ ਵਿਖੇ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਕੀਤੀ ਗਈ। ਇਸ ਮੌਕੇ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪੱਈ ਆਪਣੇ ਸਾਥੀਆਂ ਸਮੇਤ ਮੀਟਿੰਗ ਵਿਚ ਸ਼ਾਮਿਲ ਹੋਏ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਥੇਦਾਰ ਢਪੱਈ ਨੇ ਹਾਜ਼ਰੀਨ ਨੂੰ ਦੱਸਿਆ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੁਆਰਾ ਕੀਤੇ ਵਾਅਦਿਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਚੋਣਾਂ ਸਮੇਂ ਉਨ੍ਹਾਂ ਨੇ ਝੂਠ ਬੋਲ ਕੇ ਸਰਕਾਰ ਤਾਂ ਬਣਾ ਲਈ ਸੀ ਪਰ ਕਾਂਗਰਸ ਸਰਕਾਰ ਬਣਦਿਆਂ ਹੀ ਉਨ੍ਹਾਂ ਵਾਅਦਿਆਂ ਨੂੰ ਭੁੱਲ ਗਈ ਤੇ ਸਾਢੇ 4 ਸਾਲ ਤੋਂ ਜ਼ਿਆਦਾ ਦਾ ਸਮਾਂ ਸਿਰਫ਼ ਲਾਰਿਆਂ ਵਿਚ ਲੰਘਾਉਂਣ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਫਿਰ ਤੋਂ ਕੋਝੇ ਹੱਥ ਕੰਡੇ ਅਪਣਾ ਕੇ ਭਰਮਾ ਰਹੇ ਹਨ ਪਰ ਇਸ ਵਾਰ ਪੰਜਾਬ ਦੇ ਸੂਝਵਾਨ ਵੋਟਰ ਉਨ੍ਹਾਂ ਨੂੰ ਦੁਬਾਰਾ ਮੂੰਹ ਨਹੀਂ ਲਗਾਉਂਣਗੇ ਤੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਸਰਕਾਰ ਬਣਾਉਂਣਗੇ। ਜਥੇਦਾਰ ਢਪੱਈ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਨਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ-ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ ਉਹ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਜਾਣਗੇ। ਇਸ ਮੌਕੇ ਪਿੰਡ ਫੂਲੇਵਾਲ ਦੇ ਲੋਕਾਂ ਵਲੋਂ ਜਥੇਦਾਰ ਦਵਿੰਦਰ ਸਿੰਘ ਢਪੱਈ ਦਾ ਖੁੱਲ੍ਹ ਕੇ ਸਾਥ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ  ਬਸਪਾ ਪ੍ਰਧਾਨ ਤਰਸੇਮ ਥਾਪਰ, ਬਸਪਾ ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ, ਜਗੀਰ ਸਿੰਘ ਸਰਪੰਚ, ਪਿਆਰਾ ਸਿੰਘ, ਰਣਜੀਤ ਸਿੰਘ ਸਾਬੀ, ਜਗੀਰ ਸਿੰਘ, ਅਭਿਸ਼ੇਕ ਥਾਪਰ, ਸਾਹਿਬ ਸਿੰਘ, ਮੇਜਰ ਸਿੰਘ, ਪਰਮਜੀਤ ਸਿੰਘ, ਪਾਰਸ, ਜਤਿੰਦਰ ਸਿੰਘ, ਰਾਜਵਿੰਦਰ ਸਿੰਘ, ਪਿ੍ਰਥਵੀ ਸਿੰਘ, ਰਘਬੀਰ ਸਿੰਘ, ਗਗਨ, ਰਾਜਾ, ਜਸ਼ਨ ਆਦਿ ਮੌਜੂਦ ਰਹੇ।

Advertisements

LEAVE A REPLY

Please enter your comment!
Please enter your name here