ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਜਲੰਧਰ (ਦ ਸਟੈਲਰ ਨਿਊਜ਼)। ਰਿਪੋਰਟ: ਅਭਿਸ਼ੇਕ ਕੁਮਾਰ। ਜਲੰਧਰ ਵਿੱਚ ਜਿੱਥੇ ਇੱਕ ਪਾਸੇ ਬੇਰੁਜਗਾਰ ਅਧਿਆਪਕ, ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਬੀਐੱਡ ਟੀਈਟੀ ਪਾਸ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਨੇੜੇ ਰੋਸ਼ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਨਾਨ-ਟੀਚਿੰਗ ਸਟਾਫ ਦੀਆਂ ਮੰਗਾਂ ਵੀ ਨਹੀਂ ਮੰਨੀਆਂ ਜਾ ਰਹੀਆਂ ਹਨ। ਇਸ ਕਾਰਨ ਹੰਸਰਾਜ ਮਹਿਲਾ ਮਹਾਂਵਿਦਿਆਲਿਆ ਦੇ ਨਾਨ-ਟੀਚਿੰਗ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੇ ਰਹੇ ਹਨ। ਪ੍ਰਧਾਨ ਗੁਰਦੇਵ ਵਿਰਦੀ ਦੀ ਅਗੂਵਾਈ ਹੇਠ ਮੁਲਾਜਮ ਅਣਮਿੱਥੇ ਸਮੇਂ ਦੀ ਹੜਤਾਲ-ਕਮ-ਧਰਨੇ ’ਤੇ ਬੈਠੇ ਹਨ। ਵੀਰਵਾਰ ਨੂੰ ਉਨ੍ਹਾਂ ਸਰਕਾਰ ਦੇ ਗਲਤ ਰਵੱਈਏ ਦੇ ਵਿਰੋਧ ਵਿੱਚ ਨਾਅਰੇਬਾਜੀ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

Advertisements

ਇਸ ਦੌਰਾਨ ਹਰ ਤਰ੍ਹਾਂ ਦੀ ਪਰੇਸ਼ਾਨੀ ਲਈ ਸਰਕਾਰ ਖੁਦ ਜਿੰਮੇਵਾਰ ਹੋਵੇਗੀ ਕਿਉਂਕਿ ਉਹ ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੂੰ ਕਈ ਵਾਰ ਮੰਗ ਪੱਤਰ ਦੇ ਚੁੱਕੇ ਹਨ ਪਰ ਉਨ੍ਹਾਂ ਦੀ ਅੱਜ ਤੱਕ ਕੋਈ ਸੁਣਵਾਈ ਨਹੀਂ ਹੋਈ। ਰੋਸ ਧਰਨੇ ਵਿੱਚ ਰਵੀ ਮੈਣੀ, ਰਜਿਤ ਉੱਪਲ, ਰਾਜੀਵ ਭਾਟੀਆ, ਅਨੁਪਮ, ਕਰਮਚੰਦ, ਸਵਿਲਾਲ, ਮਦਨ ਲਾਲ, ਨੰਦਲਾਲ, ਸਚਿਨ ਕੁਮਾਰ, ਹੇਮਰਾਜ, ਸੂਰਮ ਸਿੰਘ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਹ ਪੂਰੀ ਤਰ੍ਹਾਂ ਕੰਮਕਾਜ ਠੱਪ ਕਰਨਗੇ।

LEAVE A REPLY

Please enter your comment!
Please enter your name here