ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਚਲਾਇਆ ਜਾ ਰਿਹਾ ਹੈ ਆਈਲੈਟਸ ਕੋਚਿੰਗ ਸੈਂਟਰ: ਜਰਨੈਲ ਸਿੰਘ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਜਰਨੈਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤਹਿਤ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਆਈਲੈਟਸ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਅਦਾਰੇ ਵਿਚ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਤੋਂ ਇਲਾਵਾ ਸਿਵਲੀਅਨ ਬੱਚਿਆਂ ਨੂੰ ਵੀ ਨਾ-ਮਾਤਰ ਫੀਸ ਤੇ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਲਈ ਸਾਬਕਾ ਸੈਨਿਕਾਂ, ਉਨ੍ਹਾਂ ਦੇ ਬੱਚਿਆਂ, ਵਿਧਵਾਵਾਂ ਅਤੇ ਸਿਵਲ ਦੇ ਗਰੀਬ ਪਰਿਵਾਰਾਂ ਤੋਂ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ ਬਲਕਿ ਕੁਝ ਪ੍ਰਬੰਧਕੀ ਖਰਚੇ ਹੀ ਲਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਦਾਖਲੇ ਲਈ ਉਮੀਦਵਾਰ ਆਪਣੇ ਅਸਲੀ ਸਰਟੀਫਿਕੇਟ ਲੈ ਕੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 10 ਵਜੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਚ ਪਹੁੰਚਣ।

Advertisements

ਉਨ੍ਹਾਂ ਦੱਸਿਆ ਕਿ ਸੈਂਟਰ ਵਿਚ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਉਚ ਦਰਜੇ ਦੇ ਸ਼ਹਿਰੀ ਬਣਨ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ, ਜਿਸ ਵਿਚ ਵਿਚਾਰ-ਵਟਾਂਦਰਾ, ਰੈਗੂਲਰ ਪ੍ਰਸਨਲ ਇੰਟਰਵਿਊ ਅਤੇ ਪ੍ਰੈਜੈਂਟੇਸ਼ਨ  ਕਰਵਾਉਣ ਦੇ ਨਾਲ-ਨਾਲ ਇੰਟਰਵਿਊ ਦੇਣ ਦੇ ਤਰੀਕੇ ਵੀ ਸਿਖਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਆਈਲੈਟਸ ਕੋਚਿੰਗ ਸੈਂਟਰ ਵਿਚ ਰੈਗੂਲਰ ਕਲਾਸਾਂ ਤੋਂ ਇਲਾਵਾ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਗ੍ਰਾਮਰ ਅਤੇ ਇੰਗਲਿਸ਼ ਸਪੀਕਿੰਗ ਕਲਾਸਾਂ ਵੀ ਲਗਾਈਆਂ ਜਾਂਦੀਆਂ ਹਨ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਟਰੇਨਿੰਗ ਦੇ ਚਾਹਵਾਨ ਉਮੀਦਵਾਰ ਲੋੜੀਂਦੇ ਦਸਤਾਵੇਜ਼ਾਂ ਦੀ ਅਸਲ ਤੇ ਫੋਟੋ ਕਾਪੀ ਅਤੇ ਆਪਣਾ ਕੋਰੋਨਾ ਟੈਸਟ ਕਰਵਾ ਕੇ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣ। ਉਮੀਦਵਾਰ ਨੂੰ ਇੰਸਟੀਚਿਊਟ ਵਿਚ ਦਾਖਲਾ ਲੈਣ ਤੋਂ ਪਹਿਲਾਂ ਕੋਵਿਡ ਵੈਕਸੀਨੇਸ਼ਨ ਦੀ ਘੱਟੋ-ਘੱਟ ਇਕ ਡੋਜ਼ ਲੱਗੀ ਹੋਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਵਧੇਰੇ ਜਾਣਕਾਰੀ ਲਈ 98763 76085, 01882 295255 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here