Saturday, October 31, 2026
Home Punjab ਮੁੱਖ ਮੰਤਰੀ ਚੰਨੀ ਨੇ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਅਕਾਲੀ ਆਗੂ ਸੇਠ...

ਮੁੱਖ ਮੰਤਰੀ ਚੰਨੀ ਨੇ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਅਕਾਲੀ ਆਗੂ ਸੇਠ ਸਤਪਾਲ ਮੱਲ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਜਲੰਧਰ (ਦ ਸਟੈਲਰ ਨਿਊਜ਼)। ਰਿਪੋਰਟ: ਅਭਿਸ਼ੇਕ ਕੁਮਾਰ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਪਹੁੰਚ ਕੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਅਕਾਲੀ ਆਗੂ ਸੇਠ ਸਤਪਾਲ ਮੱਲ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਹਲਕਾ ਜਲੰਧਰ ਪੱਛਮੀ ਤੋਂ ਵਿਧਾਇਕ ਸੁਸ਼ੀਲ ਰਿੰਕੂ, ਸ਼ਾਹਕੋਟ ਤੋਂ ਵਿਧਾਇਕ ਲਾਡੀ ਸ਼ੇਰੋਵਾਲੀਆ, ਕਾਂਗਰਸੀ ਆਗੂ ਮੇਜਰ ਸਿੰਘ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਸਮੇਤ ਕਈ ਆਗੂ ਮੌਜੂਦ ਰਹੇ।

Advertisements

ਦੱਸ ਦੇਈਏ ਕਿ ਸੇਠ ਸਤਪਾਲ ਮੱਲ ਪਹਿਲਾਂ ਕਾਂਗਰਸ ਵਿੱਚ ਸਨ ਪਰ 2017 ਦੀਆਂ ਚੋਣਾਂ ਤੋਂ ਪਹਿਲਾਂ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੂੰ ਕਰਤਾਰਪੁਰ ਤੋਂ ਟਿਕਟ ਦਿੱਤੀ ਗਈ ਪਰ ਉਹ ਚੋਣ ਹਾਰ ਗਏ। ਇਸ ਵਾਰ ਅਕਾਲੀ ਦਲ ਨੇ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਸੀ। ਇਸ ਤੋਂ ਬਾਅਦ ਉਹ ਕਾਂਗਰਸ ਦਾ ਹੱਥ ਮਿਲ ਗਿਆ ਹੈ ।

LEAVE A REPLY

Please enter your comment!
Please enter your name here