ਮੁੱਖ ਮੰਤਰੀ ਚੰਨੀ ਨੇ ਪੱਤਰਕਾਰ ਅਮਰ ਸਿੰਘ ਦੀ ਪਤਨੀ ਦੇ ਦੇਹਾਂਤ ਤੇ ਦੁੱਖ ਕੀਤਾ ਪ੍ਰਗਟ

ਚੰਡੀਗੜ੍ਹ, (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਗਾ ਦੇ ਰਹਿਣ ਵਾਲੇ ਉੱਘੇ ਪੱਤਰਕਾਰ ਅਮਰ ਸਿੰਘ ਦੀ ਧਰਮ ਪਤਨੀ ਅਮਰਜੀਤ ਕੌਰ (85) ਦੇ ਦੇਹਾਂਤ `ਤੇ ਦੁੱਖ ਪ੍ਰਗਟ ਕੀਤਾ ਹੈ, ਜਿਨ੍ਹਾਂ ਦਾ ਅੱਜ ਮੋਗਾ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤੀ ਅਤੇ ਤਿੰਨ ਧੀਆਂ ਛੱਡ ਗਏ ਹਨ।

Advertisements

ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ, “ਮੈਨੂੰ ਸ਼੍ਰੀਮਤੀ ਅਮਰਜੀਤ ਕੌਰ ਦੇ ਦੇਹਾਂਤ ਬਾਰੇ ਜਾਣ ਕੇ  ਬਹੁਤ ਦੁੱਖ ਹੋਇਆ ਹੈ ਜੋ ਆਪਣੇ ਪਰਿਵਾਰ ਦੀ ਤਾਕਤ ਸਨ ਅਤੇ ਉਨ੍ਹਾਂ ਦਾ ਆਪਣੇ ਪਤੀ ਅਮਰ ਸਿੰਘ ਦੀ ਸਫਲਤਾ ਪਿੱਛੇ ਵੱਡਾ ਹੱਥ ਸੀ।” ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਕੇ-ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।     

LEAVE A REPLY

Please enter your comment!
Please enter your name here