ਜ਼ਿਲ੍ਹੇ ਵਿੱਚ ਕੋਵਿਡ-19 ਦੇ 7 ਪਾਜ਼ੇਟਿਵ ਮਰੀਜ਼: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਦੇ 562 ਨਵੇਂ ਸੈਂਪਲ ਲੈਣ ਨਾਲ ਅਤੇ 492 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਨਵੇਂ  ਪਾਜ਼ੇਟਿਵ ਮਰੀਜ਼ ਆਏ ਹਨ । 

Advertisements

ਉਨਾਂ ਦੱਸਿਆ ਕਿ ਹੁਣ ਤੱਕ ਕੁੱਲ  ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿੱਚੋ 28937 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2100 ਪਾਜ਼ੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੇਟਿਵ ਕੇਸ 31037 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ ਦੇ ਲਏ ਕੁੱਲ ਸੈਂਪਲਾਂ ਦੀ ਗਿਣਤੀ 1001193 ਹੈ  ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ 972405 ਸੈਂਪਲ ਨੈਗਟਿਵ ਹਨ । ਜਦ ਕਿ 1657 ਸੈਂਪਲਾਂ ਦੀ ਰਿਪੋਟ ਦਾ ਇੰਤਜ਼ਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 997 ਹੈ । ਐਕਟਿਵ ਕੇਸਾਂ ਦੀ ਗਿਣਤੀ 24 ਹੈ ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 30016 ਹੈ ।

LEAVE A REPLY

Please enter your comment!
Please enter your name here