ਮੁੱਖ ਮੰਤਰੀ ਨੇ ਸ਼ਹੀਦ ਲਾਂਸ ਨਾਇਕ ਜਸਬੀਰ ਦੇ ਪਰਿਵਾਰ ਨੂੰ 50 ਲੱਖ ਅਤੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ, (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲਾਂਸ ਨਾਇਕ ਜਸਬੀਰ ਸਿੰਘ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਨੰਤਨਾਗ ਇਲਾਕੇ ਵਿੱਚ ਅੱਤਵਾਦੀਆਂ ਵਿਰੁੱਧ ਬਹਾਦਰੀ ਨਾਲ ਲੜਦਿਆਂ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

Advertisements

ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਦਾਅ `ਤੇ ਲਾਉਂਦਿਆਂ ਸ਼ਹੀਦ ਵੱਲੋਂ ਦਿਖਾਈ ਗਈ ਸਮਰਪਿਤ ਭਾਵਨਾ, ਉਨ੍ਹਾਂ ਦੇ ਸਾਥੀਆਂ ਨੂੰ ਹੋਰ ਵੀ ਤਨਦੇਹੀ ਅਤੇ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਜ਼ਿਕਰਯੋਗ ਹੈ ਕਿ ਜਸਬੀਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੇਈਂ ਪੂੰਈਂ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਇੱਕ ਭਰਾ ਅਤੇ ਇੱਕ ਭੈਣ ਛੱਡ ਗਿਆ ਹੈ।     

LEAVE A REPLY

Please enter your comment!
Please enter your name here