ਦੋ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਬਜ਼ੁਰਗ ਦੇ ਸਿਰ ‘ਤੇ ਮਾਰੀ ਰਾਡ, ਮੌਤ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿਖੇ ਛੋਟੀ ਬਾਰਾਦਰੀ ਵਿਖੇ ਦੋ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਬਜ਼ੁਰਗ ਦੇ ਸਿਰ ‘ਤੇ ਰਾਡ ਮਾਰ ਦਿੱਤੀ। ਇਸ ਦੌਰਾਨ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਛੋਟੀ ਬਾਰਾਦਰੀ ਵਿਖੇ ਅਰਬਨ ਅਸਟੇਟ ਫੇਜ਼-1 ‘ਚ ਦੋ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਕਰਕੇ ਸਾਈਕਲ ‘ਤੇ ਡਿਊਟੀ ਤੋਂ ਘਰ ਜਾ ਰਹੇ 60 ਸਾਲਾ ਬਜ਼ੁਰਗ ਵਿਅਕਤੀ ਦੇ ਸਿਰ ‘ਤੇ ਰਾਡ ਮਾਰ ਦਿੱਤੀ ਗਈ, ਜਿਸ ਤੋਂ ਬਾਅਦ ਬਜ਼ੁਰਗ ਵਿਅਕਤੀ ਦੀ ਹਾਲਤ ਕਾਫ਼ੀ ਗੰਭੀਰ ਹੋ ਗਈ ਸੀ। ਉਸ ਨੂੰ ਨਜ਼ਦੀਕੀ ਪਿਮਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਵਿਅਕਤੀ ਦੀ ਮੌਤ ਹੋ ਗਈ। ਬਜ਼ੁਰਗ ਵਿਅਕਤੀ ਦੀ ਪਛਾਣ ਲਲਨ ਕੁਮਾਰ ਵਾਸੀ ਲੇਬਰ ਕਾਲੋਨੀ ਵਜੋਂ ਹੋਈ ਹੈ। 

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਬੇਟੇ ਦੀਪਕ ਨੇ ਕਿਹਾ ਹੈ ਕਿ ਉਨ੍ਹਾਂ ਦਾ ਨਾਲ ਹੀ ਕੁਝ ਘਰ ਛੱਡ ਕੇ ਹੀ ਮਾਮੂਲੀ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਗੱਲ ਬਿਲਕੁਲ ਹੀ ਖ਼ਤਮ ਹੋ ਗਈ ਸੀ ਪਰ ਇਸ ਮਾਮੂਲੀ ਗੱਲ ਨੂੰ ਲੈ ਕੇ ਇਨ੍ਹਾਂ ਨੌਜਵਾਨਾਂ ਵੱਲੋਂ ਬੀਤੀ ਰਾਤ ਉਸ ਦੇ ਪਿਤਾ ਜਦੋਂ ਸਾਈਕਲ ‘ਤੇ ਘਰ ਵੱਲ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਦੇ ਸਿਰ ‘ਤੇ ਰਾਡ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਹਸਪਤਾਲ ਵਿਖੇ ਹੁਣ ਮੌਤ ਹੋ ਗਈ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਇਨ੍ਹਾਂ ਦੋਵੇਂ ਨੌਜਵਾਨਾਂ ‘ਤੇ ਸਭ ਤੋਂ ਸਖ਼ਤ ਕਾਰਵਾਈ ਹੋਵੇ। ਉਥੇ ਹੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਜਸਕਰਨ ਸਿੰਘ ਤੇਜਾ ਨੇ ਦੱਸਿਆ ਹੈ ਕਿ ਬੀਤੀ ਰਾਤ ਉਨ੍ਹਾਂ ਨੂੰ ਇਕ ਸ਼ਿਕਾਇਤ ਮਿਲੀ ਸੀ ਕਿ ਇਕ ਬਜ਼ੁਰਗ ਵਿਅਕਤੀ ‘ਤੇ ਦੋ ਨੌਜਵਾਨਾਂ ਰਾਡ ਮਾਰ ਕੇ ਉਥੋਂ ਭੱਜ ਗਏ ਹਨ ਪਰ ਉਨ੍ਹਾਂ ਵਿੱਚੋਂ ਇਕ ਨੌਜਵਾਨ ਨੂੰ ਮੌਕੇ ‘ਤੇ ਹੀ ਕਾਬੂ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਥਾਣਾ ਨੰਬਰ 7 ਵਿਖੇ ਮਾਮਲਾ 307 ਦਾ ਦਰਜ ਕੀਤਾ ਗਿਆ ਸੀ ਪਰ ਅੱਜ ਉਸ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮੁਕੱਦਮਾ ਨੰਬਰ 186 ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਦੂਜੇ ਸਾਥੀ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here