ਨਵੇਂ ਸਾਲ ਤੇ ਵੱਡਾ ਹਾਦਸਾ, ਜ਼ਮੀਨ ਖਿਸਕਣ ਕਾਰਨ ਵਾਹਨਾਂ ਸਮੇਤ ਦੱਸ ਤੋਂ ਵੱਧ ਲੋਕ ਜ਼ਮੀਨ ਹੇਠ ਦੱਬੇ ਜਾਣ ਦਾ ਖ਼ਦਸ਼ਾ, ਬਚਾਅ ਕਾਰਜ ਜਾਰੀ

ਹਰਿਆਣਾ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਹਰਿਆਣਾ ਦੇ ਭਿਵਾਨੀ ‘ਚ ਨਵੇਂ ਸਾਲ ਦੇ ਪਹਿਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਭਿਵਾਨੀ ਵਿੱਚ ਜ਼ਮੀਨ ਖਿਸਕਣ ਕਾਰਨ ਅੱਧੀ ਦਰਜਨ ਵਾਹਨਾਂ ਸਮੇਤ ਪੰਜ ਤੋਂ ਦਸ ਦੇ ਕਰੀਬ ਲੋਕ ਜ਼ਮੀਨ ਹੇਠ ਦੱਬੇ ਜਾਣ ਦਾ ਖ਼ਦਸ਼ਾ ਹੈ। ਦੱਸਿਆ ਗਿਆ ਕਿ ਰਾਹਤ ਅਤੇ ਬਚਾਅ ਕਾਰਜ ਤੁਰੰਤ ਸ਼ੁਰੂ ਕੀਤੇ ਗਏ, ਜਿਸ ਦੌਰਾਨ ਤਿੰਨ ਲੋਕਾਂ ਨੂੰ ਬਾਹਰ ਕੱਢਿਆ ਗਿਆ। ਇਸ ਦੇ ਨਾਲ ਹੀ ਕਈ ਵਾਹਨ ਵੀ ਜ਼ਮੀਨ ਵਿੱਚ ਦੱਬ ਗਏ ਹਨ। ਜਾਣਕਾਰੀ ਦੇ ਅਨੁਸਾਰ, ਜਿੱਥੇ ਇਹ ਘਟਨਾ ਵਾਪਰੀ, ਉੱਥੇ ਇੱਕ ਖਾਨ ਹੈ। ਨੇੜੇ ਹੀ ਪਹਾੜ ਤੋਂ ਪੱਥਰ ਡਿੱਗੇ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਦੇ ਸਮੇਂ ਖਾਨ ‘ਚ ਲੋਕ ਮੌਜੂਦ ਸਨ।

Advertisements

ਦੱਸਿਆ ਗਿਆ ਕਿ ਬਚਾਅ ਟੀਮਾਂ ਸਰਗਰਮ ਹਨ ਅਤੇ ਉਹ ਲਗਾਤਾਰ ਮਲਬੇ ‘ਚੋਂ ਲੋਕਾਂ ਨੂੰ ਕੱਢਣ ਦੇ ਕੰਮ ‘ਚ ਲੱਗੇ ਹੋਏ ਹਨ। ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਪ੍ਰਸ਼ਾਸਨ ਬਚਾਅ ਕਾਰਜ ‘ਚ ਲੱਗਾ ਹੋਇਆ ਹੈ। ਕੋਸ਼ਿਸ਼ ਵੱਧ ਤੋਂ ਵੱਧ ਲੋਕਾਂ ਨੂੰ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਉਹ ਅਜੇ ਕੁਝ ਵੀ ਕਹਿਣ ਦੀ ਸਥਿਤੀ ਵਿੱਚ ਨਹੀਂ ਹਨ। ਕਿੰਨਾ ਨੁਕਸਾਨ ਹੋਇਆ ਹੈ, ਇਸ ਦਾ ਅਜੇ ਤੱਕ ਅੰਦਾਜ਼ਾ ਨਹੀਂ ਲਗਾਇਆ ਗਿਆ ਹੈ। ‘ਮੈਂ ਡਿਪਟੀ ਕਮਿਸ਼ਨਰ ਨੂੰ ਪੂਰੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਸਾਡੀ ਪਹਿਲੀ ਤਰਜੀਹ ਬਚਾਅ ਹੈ। ਹਰਿਆਣਾ ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਦੋ ਲੋਕ ਜ਼ਖ਼ਮੀ ਹੋਏ ਹਨ ਅਤੇ ਕਈ ਲਾਪਤਾ ਹਨ।

LEAVE A REPLY

Please enter your comment!
Please enter your name here