ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਿਆ ਮੱਥਾ

ਜਲੰਧਰ (ਦ ਸਟੈਲਰ ਨਿਊਜ਼)। ਰਿਪੋਰਟ: ਅਭਿਸ਼ੇਕ ਕੁਮਾਰ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਸਵੇਰੇ ਡੇਰਾ ਸੱਚਖੰਡ ਬੱਲਾਂ ਵਿਖੇ ਆਮ ਸ਼ਰਧਾਲੂ ਵਾਂਗ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ‘ਆਪ’ ਆਗੂ ਵੀ ਮੌਜੂਦ ਸਨ। ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚਣ ‘ਤੇ ਅਰਵਿੰਦ ਕੇਜਰੀਵਾਲ ਸਮੇਤ ਸਾਰੇ ‘ਆਪ’ ਆਗੂਆਂ ਦਾ ਡੇਰੇ ਦੇ ਟਰੱਸਟੀ ਮੈਂਬਰਾਂ ਅਤੇ ਸੇਵਾਦਾਰਾਂ ਵੱਲੋਂ ਸਵਾਗਤ ਕੀਤਾ ਗਿਆ । ਅਰਵਿੰਦ ਕੇਜਰੀਵਾਲ 30 ਦਸੰਬਰ ਤੋਂ ਚੰਡੀਗੜ੍ਹ ਅਤੇ ਪੰਜਾਬ ਦੇ ਦੌਰੇ ‘ਤੇ ਹਨ ਅਤੇ ਨਵੇਂ ਸਾਲ ਦੇ ਸ਼ੁਭ ਮੌਕੇ ‘ਤੇ ਉਨ੍ਹਾਂ ਅੱਜ ਸਵੇਰੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕ ਕੇ ਸੂਬੇ ਦੀ ਖੁਸ਼ਹਾਲੀ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਅਰਦਾਸ ਕੀਤੀ।
ਇਸ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਡੇਰੇ ਦੇ ਮੌਜੂਦਾ ਪ੍ਰਬੰਧਕ ਬਾਬਾ ਸੰਤ ਨਿਰੰਜਨ ਦਾਸ ਦਾ ਆਸ਼ੀਰਵਾਦ ਲਿਆ। ਆਪ ਆਗੂ ਦੇ ਡੇਰੇ ਵਿੱਚ ਸਥਿਤ ਸੰਤ ਸਵਰਨ ਦਾਸ ਜੀ ਦੇ ਬੁੱਤ ਅੱਗੇ ਵੀ ਮੱਥਾ ਟੇਕਿਆ। ਇਸ ਮੌਕੇ ਸੰਤ ਨਿਰੰਜਨ ਦਾਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੁਰੂ ਰਵਿਦਾਸ ਜੀ ਦੀ ਤਸਵੀਰ ਭੇਂਟ ਕੀਤੀ ਅਤੇ ਕੇਜਰੀਵਾਲ, ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਅਤੇ ਹੋਰ ਸਾਰੇ ਪ੍ਰਮੁੱਖ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Advertisements

LEAVE A REPLY

Please enter your comment!
Please enter your name here