ਜ਼ਿਲ੍ਹੇ ਵਿੱਚ ਕੋਵਿਡ-19 ਦੇ 7 ਪਾਜੇਟਿਵ ਮਰੀਜ ਅਤੇ ਇੱਕ ਮੌਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 418 ਨਵੇਂ ਸੈਪਲ ਲੈਣ  ਨਾਲ ਅਤੇ 488 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 07 ਪਾਜੇਟਿਵ ਮਰੀਜ ਆਏ ਹਨ ਅਤੇ ਇੱਕ ਮੌਤ ਵੀ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28944 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2103 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31047 ਹੋ ਗਏ ਹਨ । 

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1002152ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 973243  ਸੈਪਲ  ਨੈਗਟਿਵ ਹਨ । ਜਦ ਕਿ 1771 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 998 ਹੈ । ਐਕਟਿਵ ਕੇਸਾ ਦੀ ਗਿਣਤੀ  27 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30022 ਹੈ । 

LEAVE A REPLY

Please enter your comment!
Please enter your name here