ਛੇ ਦਿਨ ਪਹਿਲਾਂ ਭਾਜਪਾ ਜੁਆਇਨ ਕਰਨ ਵਾਲੇ ਵਿਧਾਇਕ ਬਲਵਿੰਦਰ ਲਾਡੀ ਨੇ ਮੁੜ੍ਹ ਕੀਤੀ ਕਾਂਗਰਸ ‘ਚ ਵਾਪਸੀ

ਚੰਡੀਗੜ੍ਹ: (ਦ ਸਟੈਲਰ ਨਿਊਜ਼),ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ ਹੋਇਆ ਹੈ। ਸਿਰਫ਼ ਛੇ ਦਿਨ ਪਹਿਲਾਂ ਭਾਜਪਾ ਜੁਆਇਨ ਕਰਨ ਵਾਲੇ ਸ੍ਰੀ ਹਰਿਗੋਬਿੰਦ ਸਿੰਘ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁੜ ਕਾਂਗਰਸ ਜੁਆਇਨ ਕਰ ਲਈ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਕੁੱਲ 16 ਲੀਡਰਾਂ ਨੇ ਭਾਜਪਾ ਜੁਆਇਨ ਕੀਤੀ ਸੀ ।

Advertisements

ਇਨ੍ਹਾਂ ਵਿਚ ਮਾਝੇ ਦੇ ਹਲਕਾ ਕਾਦੀਆਂ ਤੋਂ ਮੌਜੂਦਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਹਿਜੰਗ ਬਾਜਵਾ ਭਾਜਪਾ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਦਿੱਲੀ ਹੈੱਡਕੁਆਰਟਰ ਵਿਖੇ ਸ੍ਰੀ ਹਰਿਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਲਾਡੀ ਸਮੇਤ ਭਾਜਪਾ ਜੁਆਇਨ ਕੀਤੀ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਇਨ੍ਹਾਂ ਆਗੂਆਂ ਨੂੰ ਦਿੱਲੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਸੀ।

LEAVE A REPLY

Please enter your comment!
Please enter your name here