15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਜ਼ਿਲੇ ਅੰਦਰ ਕੋਵਿਡ ਟੀਕਾਕਰਨ ਸ਼ੁਰੂ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ ਗਭਰੇਟਾਂ ਨੂੰ ਕੋਵਿਡ ਵੈਕਸੀਨੇਸ਼ਨ ਦੇਣ ਦੀ ਮੁਹਿੰਮ ਸਿਵਲ ਹਸਪਤਾਲ ਫਿਰੋਜ਼ਪੁਰ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਟੀਕਾਕਰਨ ਮੁਹਿੰਮ ਵਿੱਚ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਮਿਤੀ 3 ਜਨਵਰੀ ਤੋਂ ਜ਼ਿਲੇ ਅੰਦਰ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਇਸ ਮਹਿੰਮ ਦਾ ਰਸਮੀ ਆਗਾਜ਼ ਕਰਨ ਮੌਕੇ ਕੀਤਾ।

Advertisements

ਉਹਨਾਂ ਕਿਹਾ ਕਿ ਸਰਕਾਰ ਵੱਲੋਂ 15 ਤੋਂ 18 ਉਮਰ ਵਰਗ ਲਈ ਕੋਵੈਕਸਿਨ ਲਗਾਉਣ ਦੀ ਮੰਜੂਰੀ ਦਿੱਤੀ ਗਈ ਹੈ ਕਿਉਂਕਿ ਹੁਣ ਇਹ ਸਿੱਧ ਹੋ ਚੁੱਕਾ ਹੈ ਕਿ ਕੋਵੈਕਸਿਨ ਵਧੇਰੇ ਪ੍ਰਭਾਵੀ ਅਤੇ ਸੁਰੱਖਿਅਤ ਹੈ। ਉਹਨਾਂ ਇਹ ਵੀ ਕਿਹਾ ਕਿ ਕੋਵਿਡ ਟੀਕਾਕਰਨ ਕਰੋਨਾ ਦੇ ਹਰੇਕ ਵੇਰੀੲੈਂਟ ਲਈ ਸਮਾਨ ਰੂਪ ਵਿੱਚ ਪ੍ਰਭਾਵੀ ਹੈ। ਸਿਵਲ ਸਰਜਨ ਡਾ.ਅਰੋੜਾ ਨੇ ਅੱਗੇ ਦੱਸਿਆ ਕਿ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੈਣ ਨਾਲ ਕੋਵਿਡ ਦੇ ਨਵੇ ਆ ਰਹੇ ਪ੍ਰਤੀਰੂਪਾਂ ਦਾ ਟਾਕਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਖੁਲਾਸਾ ਵੀ ਕੀਤਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਕੋਵਿਡ ਵੈਕਸੀਨੇਸ਼ਨ ਮੁੱਫਤ ਉਪਲੱਭਧ ਕਰਵਾਈ ਜਾ ਰਹੀ ਅਤੇ ਯੋਗ ਲਾਭਪਾਤਰੀ ਇਸਦਾ ਲਾਭ ਉਠਾ ਸਕਦੇ ਹਨ।ਇਸ ਅਵਸਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਰਾਜਿੰਦਰ ਮਨਚੰਦਾ, ਜ਼ਿਲਾ ਟੀਕਕਰਨ ਅਫਸਰ ਡਾ ਮੀਨਾਕਸ਼ੀ ਅਬਰੋਲ, ਜ਼ਿਲਾ ਐਪਡੀਮਾਲੋਜਿਸਟ ਡਾ ਰਾਕੇਸ਼ਪਾਲ, ਬਾਲ ਰੋਗ ਮਾਹਿਰ ਡਾ ਡੇਵਿਡ ਅਤੇ ਵਿਕਾਸ ਕਾਲੜਾ ਆਦਿ ਹਾਜ਼ਿਰ ਸਨ।

LEAVE A REPLY

Please enter your comment!
Please enter your name here