ਐਨਐਚਐਮ ਦੇ ਮੁਲਾਜ਼ਮਾਂ ਦੀ ਹੜਤਾਲ 42ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਬੀਤੇ ਵਰ੍ਹੇ ਦੀ 23/11/2021 ਤੋਂ ਐਨਐਚਐਮ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਹੜਤਾਲ ਤੇ ਬੈਠੇ ਹਨ। ਪਰ ਪੰਜਾਬ ਸਰਕਾਰ ਇਹਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਜ਼ਰ ਨਹੀਂ ਆ ਰਹੀ। ਜਿਸ ਕਰਕੇ ਸਾਰੇ ਹੀ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Advertisements

ਜ਼ਿਕਰ ਯੋਗ ਹੈ ਕਿ ਕੋਰੋਨਾ ਵਰਗੀ ਭਿਆਨਕ ਬਿਮਾਰੀ ਵਿੱਚ ਇਹਨਾਂ ਐਨਐਚਐਮ ਮੁਲਾਜ਼ਮਾਂ ਨੇ ਪੂਰੀ ਤਨਦੇਹੀ ਨਾਲ ਆਪਣਾ ਫਰਜ਼ ਨਿਭਾਇਆ ਅਤੇ ਕੋਰੋਨਾ ਤੇ ਜਿੱਤ ਹਾਸਲ ਕੀਤੀ। ਉਸ ਸਮੇਂ ਦੇ ਰਹਿ ਚੁੱਕੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ ਕੋਰੋਨਾ ਤੇ ਜਿੱਤ ਹਾਸਲ ਕਰ ਕੇ ਦਿਖਾਉ ਤੂਹਾਨੂੰ ਪੱਕਾ ਕਰ ਦਿੱਤਾ ਜਾਵੇਗਾ। ਪਰ ਅਜਿਹਾ ਨਹੀਂ ਹੋਇਆ। ਇਸ ਸਭ ਦੇ ਚਲਦੇ ਮੁਲਾਜ਼ਮ ਦਰੀਆਂ ਤੇ ਬੈਠ ਕੇ ਆਪਣੇ ਬਣਦੇ ਹੱਕ ਮੰਗਣ ਲਈ ਮਜ਼ਬੂਰ ਹੋ ਗਏ ਹਨ। ਇਸ ਸਬੰਧ ਵਿੱਚ ਅੱਜ ਐਨ ਐਚ ਐਮ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਹਲਕਾ ਚੱਬੇਵਾਲ ਦੇ ਐਮ ਐਲ ਏ ਰਾਜ ਕੁਮਾਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਮੀਤ ਪ੍ਰਧਾਨ ਸੁਮੀਤ ਸ਼ਰਮਾ, ਉਮੇਸ਼ ਮਲਿਕ, ਡਾ ਵਿਵੇਕ, ਡਾ ਕਪਿਲ, ਤਰੁਨਜੀਤ ਕੁਮਾਰ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here