ਉਰਦੂ ਆਮੋਜ਼ ਦੀਆਂ ਕਲਾਸਾਂ 3 ਜਨਵਰੀ ਤੋਂ ਸ਼ੁਰੂ

ਫਿਰੋਜਪੁਰ (ਦ ਸਟੈਲਰ ਨਿਊਜ਼)। ਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੀ ਤਰੱਕੀ ਦੇ ਨਾਲ਼-ਨਾਲ਼ ਹਰਦਿਲ ਅਜ਼ੀਜ਼ ਭਾਸ਼ਾ ਉਰਦੂ ਦੇ ਵਿਕਾਸ ਲਈ ਵੀ ਨਿਰੰਤਰ ਗਤੀਸ਼ੀਲ ਹੈ। ਤਹਿਜ਼ੀਬ, ਅਦਬ ਅਤੇ ਸੁਹਜ ਨਾਲ ਲਬਰੇਜ਼ ਉਰਦੂ ਭਾਸ਼ਾ ਨੂੰ ਪੰਜਾਬ ਵਿੱਚ ਹਰਮਨ ਪਿਆਰੀ ਬਣਾਉਣ ਲਈ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਵੱਲੋਂ ਉਰਦੂ ਸਿਖਾਉਣ ਦੀਆਂ ਮੁਫ਼ਤ ਜ਼ਮਾਤਾਂ ਲਗਾਈਆਂ ਜਾਂਦੀਆਂ ਹਨ। ਛੇ ਮਹੀਨੇ ਦੇ ਉਰਦੂ ਆਮੋਜ਼ ਕੋਰਸ ਲਈ 3 ਜਨਵਰੀ, 2022 ਤੋਂ ਨਵਾਂ ਸੈਸ਼ਨ ਸ਼ੁਰੂ ਹੋ ਗਿਆ ਹੈ।

Advertisements

ਇਹ ਜ਼ਮਾਤਾਂ ਸ਼ਾਮ 5.15 ਤੋਂ ਸ਼ਾਮ 6.15 ਵਜੇ ਤੱਕ ਦਫ਼ਤਰੀ ਕੰਮ ਵਾਲੇ ਦਿਨ ਲੱਗਣਗੀਆਂ। ਦਾਖ਼ਲਾ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੀ-ਬਲਾਕ, ਦੂਜੀ ਮੰਜ਼ਿਲ, ਕਮਰਾ ਨੰ: ਬੀ-209 ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਨਵੀਂ ਜ਼ਮਾਤ (ਕਲਾਸ) ਲਈ ਦਾਖ਼ਲਾ 10 ਜਨਵਰੀ, 2022 ਤੱਕ ਜਾਰੀ ਰਹੇਗਾ।

LEAVE A REPLY

Please enter your comment!
Please enter your name here