ਸਿਵਲ ਹਸਪਤਾਲ ਦੇ ਸਮੂਹ ਸਟਾਫ ਵੱਲੋ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਉਣ ਉਪਰੰਤ ਨਵੇਂ ਸਾਲ ਦੀ ਕੀਤੀ ਸ਼ੁਰੂਆਤ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹਰ ਸਾਲ ਦੀ ਤਰਾਂ ਇਸ ਵਾਰ ਵੀ  ਸਿਵਲ ਸਰਜਨ ਦਫਤਰ ਅਤੇ ਸਿਵਲ ਹਸਪਤਾਲ ਦੇ ਸਮੂਹ ਸਟਾਫ ਵੱਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਉਟ ਆਸਰਾ ਲੈਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਉਣ ਉਪਰੰਤ ਨਵੇਂ ਸਾਲ  ਸ਼ੁਰੂਆਤ ਕੀਤੀ ਗਈ। ਇਸ ਮੋਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਸਮੂਹ ਸਟਾਫ ਨੂੰ ਮੁਬਾਰਿਕ ਬਾਦ ਦਿੰਦੇ ਹੋਏ ਆਉਣ ਵਾਲੇ ਸਮੇ ਵਿੱਚ ਆਪਣਾ ਕੰਮ ਪੂਰੀ ਤਨਦੇਹੀ ਇਮਾਨਦਾਰੀ ਅਤੇ ਬਿਨਾ ਭੇਦ ਭਾਵ ਤੋ ਕਰਨ ਲਈ ਕਿਹਾ । ਉਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੋਰਾਨ ਸਿਹਤ ਅਮਲੇ ਵੱਲੋ ਆਪਣੀ ਡਿਉਟੀ ਬਾਖੂਬੀ ਨਿਭਾਈ ਹੈ ਅਤੇ ਭਵਿੱਖ ਵਿੱਚ ਵੀ ਉਹਨਾਂ ਤੋ ਲੋਕ ਹਿੱਤ ਲਈ ਚੰਗੀਆਂ ਸੇਵਾਵਾ ਦਿੰਦੇ ਰਹਿਣਗੇ ।

Advertisements

ਇਸ ਮੋਕੇ ਰਾਗੀ ਸਿੰਘ ਵੱਲੋ ਕੀਰਤਨ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਤੁਟ ਵਰਤਿਆ ਗਿਆ। ਇਸ  ਮੌਕੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜਿਲਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਕਾਰਜਕਾਰੀ  ਜਿਲਾ  ਪਰਿਵਾਰ ਭਲਾਈ ਅਫਸਰ ਡਾ. ਸਵਾਤੀ , ਡਾ ਜਸਵਿੰਦਰ ਸਿੰਘ ਐਸਐਮਓ ਅਤੇ ਸਮੂਹ ਸਟਾਫ ਹਾਜਰ ਸੀ।

LEAVE A REPLY

Please enter your comment!
Please enter your name here