ਜ਼ਿਲ੍ਹੇ ਵਿੱਚ ਕੋਵਿਡ-19 ਦੇ 13 ਪੋਜ਼ੀਟਿਵ ਮਰੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਦੇ 725 ਨਵੇਂ ਸੈਂਪਲ ਲੈਣ ਨਾਲ ਅਤੇ 352 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 13 ਨਵੇਂ  ਪਾਜ਼ੇਟਿਵ ਆਏ ਹਨ । ਉਨਾਂ ਦੱਸਿਆ ਕਿ ਹੁਣ ਤੱਕ ਕੁੱਲ  ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿੱਚੋ 28956 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2104 ਪਾਜ਼ੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੇਟਿਵ ਕੇਸ 31060 ਹੋ ਗਏ ਹਨ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ ਦੇ ਲਏ ਕੁੱਲ ਸੈਂਪਲਾਂ ਦੀ ਗਿਣਤੀ 1002877 ਹੈ  ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ 973585 ਸੈਂਪਲ ਨੈਗਟਿਵ ਹਨ। ਜਦਕਿ 2142 ਸੈਂਪਲਾਂ ਦੀ ਰਿਪੋਟ ਦਾ ਇੰਤਜ਼ਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 998 ਹੈ । ਐਕਟਿਵ ਕੇਸਾਂ ਦੀ ਗਿਣਤੀ 33 ਹੈ ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 30029 ਹੈ ।

LEAVE A REPLY

Please enter your comment!
Please enter your name here