ਹੁਸੈਨੀਵਾਲਾ ਸਤਲੁਜ ਦਰਿਆ ਅਤੇ ਫਿਰੋਜ਼ਪੁਰ-ਮੋਗਾ ਰੋਡ ਤੇ ਪੈਂਦੀਆਂ ਨਹਿਰਾਂ ‘ਚ ਨਹਾਉਣ ਅਤੇ ਮੱਛੀਆਂ ਫੜਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜਪੁਰ ਵਿਖੇ ਪੀ.ਜੀ.ਆਈ.ਸੈਟੇਲਾਈਟ ਦੇ ਉਦਘਾਟਨ ਸਬੰਧੀ ਆਮਦ ‘ਤੇ ਜਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਦਵਿੰਦਰ ਸਿੰਘ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਫਿਰੋਜ਼ਪੁਰ ਵਿਚ ਵੀ.ਵੀ.ਆਈ.ਪੀ. ਦੀ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਹੁਸੈਨੀਵਾਲਾ ਸਤਲੁਜ ਦਰਿਆ ਅਤੇ ਫਿਰੋਜ਼ਪੁਰ-ਮੋਗਾ ਰੋਡ ਤੇ ਪੈਂਦੀਆਂ ਨਹਿਰਾਂ ਵਿਚ ਨਹਾਉਣ ਅਤੇ ਮੱਛੀਆਂ ਫੜਨ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 06 ਜਨਵਰੀ, 2022 ਤੱਕ ਲਾਗੂ ਰਹੇਗਾ।

Advertisements

ਜ਼ਿਲ੍ਹਾ ਮੈਜਿਸਟਰੇਟ ਸ. ਦਵਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਪ੍ਰਧਾਨ ਮੰਤਰੀ, ਭਾਰਤ ਸਰਕਾਰ ਮਿਤੀ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਪੀ.ਜੀ.ਆਈ.ਸੈਟੇਲਾਈਟ ਦਾ ਉਦਘਾਟਨ ਕਰਨ ਆ ਰਹੇ ਹਨ ਤੇ ਉਨ੍ਹਾਂ ਵੱਲੋਂ ਫਿਰੋਜ਼ਪੁਰ ਵਿਖੇ ਰੈਲੀ ਨੂੰ ਵੀ ਸੰਬੋਧਿਤ ਕੀਤਾ ਜਾਵੇਗਾ। ਇਸ ਸਮਾਰੋਹ ਵਿਚ ਮਾਨਯੋਗ ਪ੍ਰਧਾਨ ਮੰਤਰੀ, ਭਾਰਤ ਸਰਕਾਰ ਦੇ ਨਾਲ ਵੀ.ਵੀ.ਆਈ.ਪੀ./ਵੀ.ਆਈ.ਪੀ. ਸਖਸ਼ੀਅਤਾਂ ਸ਼ਾਮਲ ਹੋਣਗੀਆਂ। ਵੀ.ਵੀ.ਆਈ.ਪੀ. ਦੀ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਉਕਤ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਕਿਹਾ ਕਿ ਇਹ ਹੁਕਮ ਬੀ.ਐਸ.ਐਫ ਅਤੇ ਆਰਮੀ ਅਥਾਰਟੀ ਤੇ ਲਾਗੂ ਨਹੀਂ ਹੋਵੇਗਾ।

LEAVE A REPLY

Please enter your comment!
Please enter your name here