ਅਗਵਾ ਕਰਕੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਦੋਸ਼ੀ ਗ੍ਰਿਫ਼ਤਾਰ

ਜਲੰਧਰ (ਦ ਸਟੈਲਰ ਨਿਊਜ਼)। ਰਿਪੋਰਟ- ਅਭਿਸ਼ੇਕ ਕੁਮਾਰ। ਭੋਗਪੁਰ ਨੇੜਲੇ ਇਕ ਪਿੰਡ ਵਿਚ ਰਹਿੰਦੇ ਪਰਵਾਸੀ ਪਰਿਵਾਰ ਦੀ ਨਾਬਾਲਗ ਕੁੜੀ ਨੂੰ ਰਾਤ ਸਮੇਂ ਅਗਵਾ ਕਰਕੇ ਉਸ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਸ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਸਬੰਧੀ ਨਾਬਾਲਗਾ ਦੀ ਮਾਂ ਨੇ ਪੁਲਸ ਨੂੰ ਬਿਆਨ ਦਿੱਤਾ ਹੈ ਕਿ ਉਸ ਦੀ 14 ਸਾਲਾ ਪੁੱਤਰੀ ਅਪਣੇ ਘਰ ਵਿਚ ਮੌਜੂਦ ਸੀ ਅਤੇ ਰਾਤ ਸਮੇਂ ਖਾਣਾ ਖਾਣ ਤੋਂ ਬਾਅਦ ਘਰ ਦੇ ਪਿੱਛੇ ਬਾਥਰੂਮ ਵੱਲ ਗਈ ਤਾਂ ਸ਼ਿਵਾ ਪੁੱਤਰ ਲਛਮਣ ਵਾਸੀ ਪਿੰਡ ਬਿਠਮੰਨ ਥਾਣਾ ਹਸਨਪੁਰ ਜ਼ਿਲ੍ਹਾ ਸਮਸਤੀਪੁਰ ਬਿਹਾਰ ਹਾਲ ਵਾਸੀ ਸੁੰਦਰ ਨਗਰ ਹੁਸ਼ਿਆਰਪੁਰ ਉਸ ਦੀ ਨਾਬਾਲਗ ਪੁੱਤਰੀ ਨੂੰ ਜ਼ਬਰਦਸਤੀ ਅਗਵਾ ਕਰਕੇ ਲੈ ਗਿਆ। 

Advertisements

ਪੀੜਤ ਪਰਿਵਾਰ ਆਪਣੀ ਕੁੜੀ ਦੀ ਭਾਲ ਕਰਦਾ ਰਿਹਾ ਪਰ ਉਸ ਬਾਰੇ ਕੁਝ ਵੀ ਪਤਾ ਨਾ ਲੱਗਾ। ਦੋ ਦਿਨ ਬਾਅਦ ਜਦੋਂ ਲੜਕੀ ਵਾਪਸ ਆਈ ਤਾਂ ਉਸ ਨੇ ਦੱਸਿਆ ਕਿ ਉਸ ਨੂੰ ਸ਼ਿਵਾ ਆਪਣੇ ਨਾਲ ਅਗਵਾ ਕਰਕੇ ਲੈ ਗਿਆ ਸੀ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਜ਼ਖ਼ਮੀ ਕੁੜੀ ਨੂੰ ਇਕ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ। ਪੁਲਸ ਨੂੰ ਦਿੱਤੇ ਗਏ ਬਿਆਨ ਵਿਚ ਕੁੜੀ ਦੀ ਮਾਂ ਨੇ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਲਾਏ ਸਨ। ਪੁਲਸ ਵੱਲੋਂ ਉਕਤ ਦੋਸ਼ੀ ਖ਼ਿਲਾਫ਼ ਜਬਰ-ਜ਼ਿਨਾਹ, ਪੋਸਕੋ ਅਤੇ ਹੋਰ ਧਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਭੋਗਪੁਰ ਹਰਿੰਦਰ ਸਿੰਘ ਨੇ ਦੱਸਿਆ ਹੈ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਨ ਉਪਰੰਤ ਪੁਲਸ ਦੀਆਂ ਟੀਮਾਂ ਬਣਾ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਭੇਜਿਆ ਗਿਆ ਸੀ। ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here