ਜ਼ਿਲ੍ਹੇ ਵਿੱਚ ਕੋਵਿਡ-19 ਦੇ 16 ਪੋਜ਼ੀਟਿਵ ਮਰੀਜ਼:ਡਾ. ਪਰਮਿੰਦਰ ਕੌਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਦੇ 873 ਨਵੇਂ ਸੈਂਪਲ ਲੈਣ ਨਾਲ ਅਤੇ 742 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 16 ਨਵੇਂ  ਪਾਜ਼ੇਟਿਵ ਆਏ ਹਨ । ਉਨਾਂ ਦੱਸਿਆ ਕਿ ਹੁਣ ਤੱਕ ਕੁੱਲ  ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿੱਚੋ 28968 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2108 ਪਾਜ਼ੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੇਟਿਵ ਕੇਸ 31076 ਹੋ ਗਏ ਹਨ । 

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ ਦੇ ਲਏ ਕੁੱਲ ਸੈਂਪਲਾਂ ਦੀ ਗਿਣਤੀ 1003750 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ 974317 ਸੈਂਪਲ ਨੈਗਟਿਵ ਹਨ। ਜਦ ਕਿ 2271 ਸੈਂਪਲਾਂ ਦੀ ਰਿਪੋਟ ਦਾ ਇੰਤਜ਼ਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 998 ਹੈ । ਐਕਟਿਵ ਕੇਸਾਂ ਦੀ ਗਿਣਤੀ 47 ਹੈ ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 30031 ਹੈ ।

LEAVE A REPLY

Please enter your comment!
Please enter your name here