ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਧਰਨਾ 17ਵੇਂ ਦਿਨ ਵੀ ਰਿਹਾ ਜਾਰੀ

ਜਲੰਧਰ (ਦ ਸਟੈਲਰ ਨਿਊਜ਼) ਰਿਪੋਰਟ: ਅਭਿਸ਼ੇਕ ਕੁਮਾਰ। ਸੋਮਵਾਰ ਰਾਤ ਤੋਂ ਪੈ ਰਹੇ ਮੀਂਹ ਦੇ ਬਾਵਜੂਦ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਮੰਗਲਵਾਰ ਨੂੰ 17ਵੇਂ ਦਿਨ ਵੀ ਧਰਨਾ ਜਾਰੀ ਰੱਖਿਆ। ਸਾਰੇ ਸਿੱਖਿਆ ਮੰਤਰੀ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਰਹੇ।

Advertisements

ਧਰਨੇ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐਸ.ਯੂ.) ਫਰੀਦਕੋਟ ਇਕਾਈ ਦੇ ਵਿਦਿਆਰਥੀਆਂ ਨੇ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਰੋਸ ਪ੍ਰਗਟ ਕੀਤਾ। ਸਰਕਾਰੀ ਕਾਲਜ ਫਰੀਦਕੋਟ ਪੀਐਸਯੂ ਦੇ ਪ੍ਰਧਾਨ ਸੁਖਪ੍ਰੀਤ ਸਿੰਘ ਨੇ ਕਿਹਾ ਕਿ ਸਹਾਇਕ ਪ੍ਰੋਫੈਸਰਾਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਵਿੱਚ ਵਿਦਿਆਰਥੀ ਯੂਨੀਅਨ ਹਰ ਤਰ੍ਹਾਂ ਨਾਲ ਗੈਸਟ ਫੈਕਲਟੀ ਦੇ ਨਾਲ ਹੈ। ਜਦੋਂ ਤੱਕ ਸਹਾਇਕ ਪ੍ਰੋਫੈਸਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਉਨ੍ਹਾਂ ਦੇ ਨਾਲ ਰਹਿਣਗੇ।

LEAVE A REPLY

Please enter your comment!
Please enter your name here