ਜਲੰਧਰ ਵਿੱਚ ਕੋਰੋਨਾ ਦੇ ਸ਼ੱਕੀ ਮਰੀਜ਼ ਦੀ ਮੌਤ ਤੋ ਬਾਅਦ ਹੜਕੰਪ

ਜਲੰਧਰ (ਦ ਸਟੈਲਰ ਨਿਊਜ਼) ਰਿਪੋਰਟ: ਅਭਿਸ਼ੇਕ ਕੁਮਾਰ। ਜਲੰਧਰ ‘ਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵਧਣ ਨਾਲ ਇਹ ਜਾਨਲੇਵਾ ਵੀ ਬਣ ਰਿਹਾ ਹੈ। ਸ਼ਹਿਰ ‘ਚ ਬੁੱਧਵਾਰ ਨੂੰ ਇਕ ਸ਼ੱਕੀ ਕੋਰੋਨਾ ਪੀੜਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਸਿਹਤ ਵਿਭਾਗ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਲਕਸ਼ਮੀਪੁਰਾ ਦੇ ਰਹਿਣ ਵਾਲੇ 33 ਸਾਲਾ ਵਿਅਕਤੀ ਦੀ ਕੋਰੋਨਾ ਦੇ ਸ਼ੱਕੀ ਕਾਰਨਾਂ ‘ਚ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਕਰੀਬ 3 ਦਿਨ ਪਹਿਲਾਂ ਉਸ ਦੀ ਸਿਹਤ ਵਿਗੜਨ ਤੋਂ ਬਾਅਦ ਡਾਕਟਰ ਮਨੀਸ਼ ਖੁਰਾਣਾ ਵੱਲੋਂ ਉਸ ਦਾ ਚੈਕਅੱਪ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਜਾਂਚ ਵਿੱਚ ਸਵਾਈਨ ਫਲੂ ਅਤੇ ਕੋਰੋਨਾ ਹੋਣ ਦੀ ਸੰਭਾਵਨਾ ਜਤਾਈ ਸੀ। ਉਨ੍ਹਾਂ ਨੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਸਲਾਹ ਦਿੱਤੀ।

Advertisements

ਮਰੀਜ ਨੂੰ ਸ਼੍ਰੀਮਾਨ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ, ਜਿੱਥੇ ਆਰ.ਟੀ.ਪੀ.ਸੀ.ਆਰ ਟੈਸਟ ‘ਚ ਉਸ ‘ਤੇ ਕੋਰੋਨਾ ਦਾ ਮਾਮਲਾ ਸਾਹਮਣੇ ਆਇਆ ਸੀ। ਉਹ ਜਿਮ ਜਾ ਕੇ ਆਪਣੇ ਆਪ ਨੂੰ ਕਾਫੀ ਫਿੱਟ ਰੱਖਦਾ ਸੀ। ਉਹ ਆਪਣੇ ਪਿੱਛੇ ਧੀ ਅਤੇ ਪਤਨੀ ਛੱਡ ਗਿਆ ਹੈ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਿਵਲ ਸਰਜਨ ਡਾ: ਰਣਜੀਤ ਸਿੰਘ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਕੋਈ ਸੂਚਨਾ ਨਹੀਂ ਮਿਲੀ ਹੈ, ਫਿਰ ਵੀ ਉਹ ਟੀਮ ਨੂੰ ਸਬੰਧਤ ਇਲਾਕੇ ਵਿੱਚ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਲਈ ਕਹਿਣਗੇ।

LEAVE A REPLY

Please enter your comment!
Please enter your name here