ਸਿੱਧੂ ਤੇ ਸੀਐਮ ਚੰਨੀ ਨੂੰ ਝਟਕਾ, ਚਟੋਪਾਧਿਆਏ ਨਹੀਂ ਹੋਣਗੇ ਡੀਜੀਪੀ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਜ਼ਬਰਦਸਤ ਝਟਕਾ ਲੱਗਾ ਹੈ। ਸਿੱਧੂ ਦੇ ਚਹੇਤੇ ਸਿਧਾਰਥ ਚਟੋਪਾਧਿਆਏ ਅਤੇ ਚੰਨੀ ਦੇ ਚਹੇਤੇ ਇਕਬਾਲ ਪ੍ਰੀਤ ਸਿੰਘ ਸਹੋਤਾ ਦਾ ਨਾਮ ਯੂਪੀਐਸਸੀ ਪੈਨਲ ਵਿਚੋਂ ਬਾਹਰ ਹੋ ਗਿਆ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਨੂੰ ਪੈਨਲ ਵੱਲੋਂ ਸੁਝਾਏ ਗਏ ਤਿੰਨ ਨਾਵਾਂ ਵਿੱਚੋਂ ਕਿਸੇ ਇੱਕ ਨਾਂ ਦੀ ਚੋਣ ਕਰਨੀ ਪਵੇਗੀ।

Advertisements

ਇਸ ਤਰ੍ਹਾਂ ਜਲਦੀ ਹੀ ਇੱਕ ਮਹੀਨੇ ਦੇ ਅੰਦਰ ਤੀਜੀ ਵਾਰ ਪੰਜਾਬ ਵਿੱਚ ਨਵਾਂ ਡੀਜੀਪੀ ਨਿਯੁਕਤ ਕੀਤਾ ਜਾਵੇਗਾ। ਦਰਅਸਲ, ਮੌਜੂਦਾ ਸਮੇਂ ਵਿੱਚ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਨੇ ਸਿਧਾਰਥ ਚਟੋਪਾਧਿਆਏ ਨੂੰ ਡੀਜੀਪੀ ਬਣਾਉਣ ਦੇ ਪੰਜਾਬ ਸਰਕਾਰ ਦੇ ਫੈਸਲੇ ਨਾਲ ਅਸਹਿਮਤ ਹੁੰਦਿਆਂ ਨਵੇਂ ਨਾਵਾਂ ਦੀ ਸਿਫ਼ਾਰਸ਼ ਕੀਤੀ ਹੈ। ਯੂਪੀਐਸਸੀ ਨੇ ਰਾਜ ਵਿੱਚ ਚੋਟੀ ਦੇ ਪੁਲਿਸ ਅਹੁਦੇ ਲਈ 1987 ਬੈਚ ਦੇ ਅਫਸਰ ਦਿਨਕਰ ਗੁਪਤਾ, ਵੀਕੇ ਭਾਵਰਾ ਅਤੇ 1988 ਬੈਚ ਦੇ ਪ੍ਰਬੋਧ ਕੁਮਾਰ ਦੇ ਨਾਮ ਸੂਚੀਬੱਧ ਕੀਤੇ ਹਨ। ਸੂਬਾ ਸਰਕਾਰ ਨੂੰ ਹੁਣ ਇਨ੍ਹਾਂ ਤਿੰਨਾਂ ਵਿੱਚੋਂ ਕਿਸੇ ਇੱਕ ਅਧਿਕਾਰੀ ਨੂੰ ਡੀਜੀਪੀ ਵਜੋਂ ਨਿਯੁਕਤ ਕਰਨਾ ਹੋਵੇਗਾ।

LEAVE A REPLY

Please enter your comment!
Please enter your name here