ਜਿਲ੍ਹਾ ਹੁਸ਼ਿਆਰਪੁਰ ਵਿੱਚ ਕੋਰੋਨਾ ਦੇ 30 ਨਵੇਂ ਕੇਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼ )। ਜਿਲ੍ਹਾ ਹੁਸ਼ਿਆਰਪੁਰ ਵਿੱਚ ਕੋਰੋਨਾ ਦੇ 30 ਨਵੇਂ ਕੇਸ ਪਾਏ ਗਏ।

Advertisements

ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ ਲੋਕਾਂ ਦੇ 1216 ਨਵੇਂ ਸੈਂਪਲ ਲਏ ਗਏ। 702 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ, ਜਿਸਦੇ ਅਨੁਸਾਰ 30 ਨਵੇਂ ਕੇਸ ਪਾਜ਼ੇਟਿਵ ਆਏ ਹਨ । ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿੱਚੋ 28989 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2117 ਪਾਜ਼ੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੇਟਿਵ ਕੇਸ 31106 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ ਦੇ ਲਏ ਕੁੱਲ ਸੈਂਪਲਾਂ ਦੀ ਗਿਣਤੀ 1004966 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ 974942 ਸੈਂਪਲ ਨੈਗਟਿਵ ਹਨ । ਜਦ ਕਿ 2841 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 998 ਹੈ । ਐਕਟਿਵ ਕੇਸਾਂ ਦੀ ਗਿਣਤੀ 77 ਹੈ ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 30031 ਹੈ।

LEAVE A REPLY

Please enter your comment!
Please enter your name here