ਕੋਵਿਡ ਕੇਸਾਂ ‘ਚ ਵਾਧੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਕੀਤੀ ਅਪੀਲ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਲੋਕਾਂ ਨੂੰ ਕੋਵਿਡ ਦੇ ਵਧ ਮਾਮਲਿਆਂ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਸੁਚੇਤ ਰਹਿਣ ਦੇ ਨਾਲ-ਨਾਲ ਸਮਾਜਿਕ ਦੂਰੀ, ਮਾਸਕ ਸਹੀ ਢੰਗ ਨਾਲ ਪਹਿਨਣ ਅਤੇ ਹੱਥਾਂ ਦੀ ਸਮੇਂ-ਸਮੇਂ ‘ਤੇ ਸੈਨੀਟਾਈਜ਼ੇਸ਼ਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਸਥਾਨਕ ਐਨਐਚਐਸ ਹਸਪਤਾਲ ਵਿਖੇ ਐਕਸਪੈਂਡਿਡ ਡਾਇਲਸਿਸ ਯੂਨਿਟ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਡੇ ਜਨਤਕ ਹਿੱਤਾਂ ਵਿੱਚ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ ਹੈ ਤਾਂ ਜੋ ਵਾਇਰਸ ਹੋਰ ਨਾ ਫੈਲ ਸਕੇ।

Advertisements

ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ‘ਤੇ ਟੀਕਾਕਰਨ ਮੁਹਿੰਮ ਚੱਲ ਰਹੀ ਹੈ ਅਤੇ ਜਿਨ੍ਹਾਂ ਲਾਭਪਾਤਰੀਆਂ ਨੇ ਅਜੇ ਤੱਕ ਦੂਜੀ ਖੁਰਾਕ ਪ੍ਰਾਪਤ ਨਹੀਂ ਕੀਤੀ ਹੈ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਤੋਂ 18 ਸਾਲ ਦੀ ਉਮਰ ਦੇ ਨੌਜਵਾਨਾਂ ਦਾ ਟੀਕਾਕਰਨ ਵੀ ਜਾਰੀ ਹੈ ਜਦਕਿ 10 ਜਨਵਰੀ ਤੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਬੂਸਟਰ ਡੋਜ਼ ਲਗਾਈ ਜਾਵੇਗੀ। ਐਕਸਪੈਂਡਿਡ ਡਾਇਲਸਿਸ ਯੂਨਿਟ ਦਾ ਉਦਘਾਟਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਹਸਪਤਾਲ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਜ਼ਿਲ੍ਹੇ ਵਿੱਚ ਵਧ ਰਹੇ ਕੋਵਿਡ ਕੇਸਾਂ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ।

LEAVE A REPLY

Please enter your comment!
Please enter your name here