ਫਤਿਹਜੰਗ ਬਾਜਵਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜਪੁਰ ਰੈਲੀ ਦੌਰਾਨ ਹੋਏ ਘਟਨਾਕ੍ਰਮ ਦੀ ਕੀਤੀ ਨਿਖੇਧੀ

ਜਲੰਧਰ  (ਦ ਸਟੈਲਰ ਨਿਊਜ਼) ਰਿਪੋਰਟ: ਅਭਿਸ਼ੇਕ ਕੁਮਾਰ। ਭਾਜਪਾ ਆਗੂ ਫਤਿਹਜੰਗ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜਪੁਰ ਰੈਲੀ ਦੌਰਾਨ ਹੋਏ ਘਟਨਾਕ੍ਰਮ ਦੀ ਸਖਤ ਨਿਖੇਧੀ ਕੀਤੀ ਹੈ। ਬਾਜਵਾ ਨੇ ਪੀ. ਐਮ. ਮੋਦੀ ਦੀ ਸੁਰੱਖਿਆ ’ਚ ਕੁਤਾਹੀ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਧਾਨ ਮੰਤਰੀ ਮੋਦੀ ਦੀ ਮਹਿਮਾਨ ਨਿਵਾਜੀ ’ਤੇ ਨਹੀਂ ਆਈ, ਨਹੀਂ ਤਾਂ ਪੀ. ਐੱਮ. ਮੋਦੀ ਵੀ 42 ਹਜਾਰ ਕਰੋੜ ਦੇ ਪ੍ਰਾਜੈਕਟ ਅਤੇ ਹੋਰ ਐਲਾਨ ਕਰਨ ਲਈ ਪੰਜਾਬ ਆਏ ਸਨ। ਉਨ੍ਹਾਂ ਕਿਹਾ ਕਿ ਪੀ. ਐੱਮ. ਮੋਦੀ ਨਾਲ ਜੋ ਪੰਜਾਬ ਸਰਕਾਰ ਨੇ ਕੀਤਾ ਹੈ, ਉਸ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਸੈਨੀਵਾਲਾ ਸਰਹੱਦ ਤੋਂ ਥੋੜ੍ਹੀ ਦੂਰੀ ’ਤੇ ਹੈ, ਜਿੱਥੇ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਕਰੀਬ 20 ਮਿੰਟ ਤੱਕ ਖੜ੍ਹਾ ਰਿਹਾ। ਜੇਕਰ ਇਸ ਦੌਰਾਨ ਕੋਈ ਵੱਡੀ ਘਟਨਾ ਵਾਪਰ ਜਾਂਦੀ ਤਾਂ ਪੰਜਾਬ ਦੇ ਲੋਕਾਂ ਨੂੰ ਕਿਤੇ ਵੀ ਮੂੰਹ ਦਿਖਾਉਣ ਜੋਗਾ ਨਹੀਂ ਸੀ ਹੋਣਾ। ਉਨ੍ਹਾਂ ਕਿਹਾ ਕਿ ਪੀ.ਐਮ. ਮੋਦੀ ਦੀ ਸੁਰੱਖਿਆ ’ਚ ਕੁਤਾਹੀ ਪੰਜਾਬ ਸਰਕਾਰ ਦੀ ਵੱਡੀ ਭੁੱਲ ਹੈ। ਉਨ੍ਹਾਂ ਦੋਸ ਲਾਇਆ ਕਿ ਪੀ. ਐੱਮ. ਮੋਦੀ ਦਾ ਘਿਰਾਓ ਕਰਨ ਵਾਲੇ ਕੋਈ ਕਿਸਾਨ ਨਹੀਂ, ਸਗੋਂ ਸਾਰੇ ਕਾਂਗਰਸ ਦੇ ਸਮਰਥਨ ਵਾਲੇ ਲੋਕ ਸਨ। ਇਸ ਸਾਰੀ ਘਟਨਾ ਨੂੰ ਲੈ ਕੇ ਬਾਜਵਾ ਨੇ ਰੰਧਾਵਾ ਅਤੇ ਚੰਨੀ ’ਤੇ ਵੀ ਤਿੱਖੇ ਹਮਲੇ ਕੀਤੇ। ਇਸ ਘਟਨਾ ਦੇ ਮੱਦੇਨਜਰ ਬਾਜਵਾ ਨੇ ਵੀ ਸੂਬੇ ’ਚ ਰਾਸਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਹੈ।

Advertisements

ਸੁਰਜੇਵਾਲਾ ਦੇ ਬਿਆਨ ’ਤੇ ਬਾਜਵਾ ਨੇ ਕਿਹਾ ਕਿ ਉਨ੍ਹਾਂ ਦਾ ਬਿਆਨ ਬਿਲਕੁਲ ਬੇਬੁਨਿਆਦ ਹੈ। ਰੈਲੀ ਵਾਲੀ ਥਾਂ ’ਤੇ ਭੀੜ ਇਕੱਠੀ ਨਾ ਕਰਨ ਦੇ ਸਵਾਲ ’ਤੇ ਬਾਜਵਾ ਨੇ ਕਿਹਾ ਕਿ ਸਾਡੇ ਵਰਕਰਾਂ ਨੂੰ ਰਸਤੇ ’ਚ ਹੀ ਰੋਕ ਲਿਆ ਗਿਆ ਸੀ, ਜਿਸ ਕਾਰਨ ਉਹ ਰੈਲੀ ਵਾਲੀ ਥਾਂ ’ਤੇ ਭੀੜ ਇਕੱਠੀ ਨਹੀਂ ਕਰ ਸਕੇ।ਉਨ੍ਹਾਂ ਨੇ ਸੀ. ਐੱਮ. ਚੰਨੀ ’ਤੇ ਹਮਲਾ ਬੋਲਦਿਆਂ ਕਿਹਾ ਕਿ ਤਿੰਨ ਮਹੀਨਿਆਂ ਦੀ ਸਰਕਾਰ ਦੌਰਾਨ ਪੰਜਾਬ ਕਾਂਗਰਸ ਨੂੰ ਸਰਕਸ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਦੇ ਚੰਨੀ ਭੰਗੜਾ ਪਾਉਣ ਲੱਗ ਪੈਂਦਾ ਹੈ ਅਤੇ ਕਦੇ ਫੁੱਟਬਾਲ ਖੇਡਣ ਲੱਗ ਜਾਂਦਾ ਹੈ। ਸਾਰਾ ਮਜਾਕ ਬਣਾਕੇ ਰੱਖ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜਾਬ ਦੌਰੇ ’ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਭਾਰੀ ਖੁੰਝ ਹੋਈ। ਅੰਦੋਲਨਕਾਰੀਆਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਇਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ’ਚ ਪ੍ਰਸਤਾਵਿਤ ਰੈਲੀ ਦੇ ਪ੍ਰੋਗਰਾਮ ਨੂੰ ਰੱਦ ਕਰ ਕੇ ਦਿੱਲੀ ਪਰਤ ਗਏ ਸਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਇਹ ਸੰਨ੍ਹ ਉਦੋਂ ਲੱਗੀ ਜਦੋਂ ਉਹ ਮੌਸਮ ਖ਼ਰਾਬ ਹੋਣ ਕਾਰਣ ਹੈਲੀਕਾਪਟਰ ਦੀ ਬਜਾਏ ਸੜਕ ਮਾਰਗ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋਏ। ਫਿਰੋਜ਼ਪੁਰ ਜਲਿ੍ਹੇ ਦੇ ਮੁੱਦਕੀ ਕੋਲ ਜਦੋਂ ਉਹ ਪੁੱਜੇ ਤਾਂ ਅੰਦੋਲਨਕਾਰੀ ਟਰੈਕਟਰ-ਟਰਾਲੀਆਂ ਦੇ ਨਾਲ ਸੜਕ ’ਤੇ ਉੱਤਰ ਆਏ। ਇਹ ਜਗ੍ਹਾ ਭਾਰਤ-ਪਾਕਿਸਤਾਨ ਬਾਰਡਰ ਤੋਂ ਸਿਰਫ਼ 30 ਕਿਲੋਮੀਟਰ ਦੂਰੀ ’ਤੇ ਹੈ। ਇਸ ਲਈ ਹਾਈ ਸੈਂਸਟਿਵ ਏਰੀਏ ’ਚ ਪ੍ਰਧਾਨ ਮੰਤਰੀ ਦਾ ਕਾਫਿਲਾ ਰੁਕਣ ਨਾਲ ਕੇਂਦਰੀ ਏਜੰਸੀਆਂ ਤੱਕ ’ਚ ਹੜਕੰਪ ਮਚ ਗਿਆ। 

LEAVE A REPLY

Please enter your comment!
Please enter your name here