ਆਪ ਨੇਤਾ ਰਮਨੀਕ ਸਿੰਘ ਰੰਧਾਵਾ ਨੇ ਪ੍ਰਧਾਨਮੰਤਰੀ ਦੀ ਸੁਰੱਖਿਆ ਵਿੱਚ ਕੋਤਾਹੀ ਵਰਤਣ ਤੇ ਚੰਨੀ ਸਰਕਾਰ ਦੀ ਕੀਤੀ ਨਿੰਦਾ

ਜਲੰਧਰ  (ਦ ਸਟੈਲਰ ਨਿਊਜ਼) ਰਿਪੋਰਟ: ਅਭਿਸ਼ੇਕ ਕੁਮਾਰ। ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਲੋਕ ਸਭਾ ਹਲਕਾ ਇੰਚਾਰਜ ਰਮਨੀਕ ਸਿੰਘ ਲੱਕੀ ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਢੁੱਕਵੀਂ ਸੁਰੱਖਿਆ ਨਾ ਦੇਣ ਅਤੇ ਉਨ੍ਹਾਂ ਦੀ ਸੜਕ ਵਿਚਕਾਰੋਂ ਵਾਪਸੀ ਕਰਨ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ।  ਰੰਧਾਵਾ ਨੇ ਕਿਹਾ ਹੈ ਕਿ ਪੰਜਾਬੀਆਂ ਨੂੰ ਮਹਿਮਾਨਾਂ ਦਾ ਸੁਆਗਤ ਕਰਨ ਲਈ ਪੂਰੀ ਦੁਨੀਆ ਵਿਚ ਜਾਣਿਆ ਜਾਂਦਾ ਹੈ ਪਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਬੁੱਧਵਾਰ ਨੂੰ ਇਸ ਰਵਾਇਤ ਨੂੰ ਤਹਿਸ-ਨਹਿਸ ਕਰ ਦਿੱਤਾ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਸੂਬਾ ਸਰਕਾਰ ਤੋਂ ਸੁਰੱਖਿਆ ਦੀ ਪੂਰੀ ਜਿੰਮੇਵਾਰੀ ਲੈ ਕੇ ਹੀ ਅੱਗੇ ਵਧਿਆ ਸੀ ਪਰ ਪੰਜਾਬ ਸਰਕਾਰ ਦੇ ਸੁਰੱਖਿਆ ਪ੍ਰਬੰਧ ਨਾਕਾਮ ਸਾਬਤ ਹੋਏ ਹਨ। ਰੰਧਾਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਵੀ ਸੁਰੱਖਿਆ ਦੇ ਪੁਖਤਾ ਇੰਤਜਾਮ ਨਾ ਕਰ ਸਕਣਾ ਇਸ ਗੱਲ ਦਾ ਖੁਲਾਸਾ ਕਰ ਰਿਹਾ ਹੈ ਕਿ ਪੰਜਾਬ ਸਰਕਾਰ ਕਿੰਨੀ ਲਾਪਰਵਾਹੀ ਨਾਲ ਕੰਮ ਕਰ ਰਹੀ ਹੈ ਅਤੇ ਸੁਰੱਖਿਆ ਪ੍ਰਤੀ ਗੰਭੀਰ ਨਹੀਂ ਹੈ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜਪੁਰ ਰੈਲੀ ਦਾ ਪ੍ਰੋਗਰਾਮ ਕਈ ਦਿਨ ਪਹਿਲਾਂ ਜਨਤਕ ਹੋ ਗਿਆ ਸੀ।

Advertisements

ਪੋਸਟ ਮੁਤਾਬਕ ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜਰ ਲੋੜੀਂਦਾ ਸੁਰੱਖਿਆ ਬਲ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਜÇੰਮੇਵਾਰੀ ਸੀ।  ਉਨ੍ਹਾਂ ਕਿਹਾ ਕਿ ਸਿਆਸੀ ਮਤਭੇਦ ਹੋ ਸਕਦੇ ਹਨ ਪਰ ਦੇਸ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਭ ਤੋਂ ਜਰੂਰੀ ਹੈ ਅਤੇ ਉਨ੍ਹਾਂ ਨਾਲ ਸਮਝੌਤਾ ਸੰਭਵ ਨਹੀਂ ਹੈ।

LEAVE A REPLY

Please enter your comment!
Please enter your name here