ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਰਜੋਤ ਭੱਟੀ ਦੀ ਅਗਵਾਈ ਹੇਠ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਜੇਲ੍ਹ ਵਿਚ ਕੈਦੀਆਂ/ਹਵਾਲਾਤੀਆਂ ਨੂੰ ਲੀਗਲ ਏਡ ਕਲੀਨਿਕ ਵਿਚ ਮੁਹੱਈਆ ਕਰਵਾਈ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੁਪਰਡੰਟ ਕੇਂਦਰੀ ਜੇਲ੍ਹ ਤੋਂ ਹਵਾਲਾਤੀਆਂ ਨੂੰ ਕਰੋਨਾ ਵੈਕਸੀਨ ਲੱਗੀ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ 56 ਹਵਾਲਾਤੀ ਅਜਿਹੇ ਹਨ ਜਿਨ੍ਹਾਂ ਦੇ ਕਰੋਨਾ ਵੈਕਸੀਨ ਨਹੀਂ ਲਗਾਈ ਗਈ।

Advertisements

ਇਸ ਸਬੰਧੀ ਅਪਰਾਜਿਤਾ ਜੋਸ਼ੀ ਨੇ ਸੁਪਰਡੰਟ ਕੇਂਦਰੀ ਜੇਲ੍ਹ ਨੂੰ ਨਿਰਦੇਸ਼ ਦਿੱਤੇ ਕਿ ਕੋਰੋਨਾ ਵੈਕਸੀਨ ਤੋਂ ਰਹਿੰਦੇ ਹਵਾਲਾਤੀਆਂ ਦੀ ਵੈਕਸੀਨ ਜਲਦ ਕਰਵਾਈ ਜਾਵੇ ਅਤੇ ਨਾਲ ਹੀ ਹਵਾਲਾਤੀਆਂ ਅਤੇ ਜੇਲ੍ਹ ਕਰਮਚਾਰੀਆਂ ਨੂੰ ਕਿਹਾ ਕਿ ਉਹ ਮਾਸਕ ਲਗਾ ਕੇ ਰੱਖਣ, ਸੈਨੇਟਾਈਜ਼ਰ ਦੀ ਵਰਤੋਂ ਕਰਨ, ਇਕ ਦੂਜੇ ਤੋਂ ਘੱਟ ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣ ਤੋਂ ਇਲਾਵਾ ਸਾਫ-ਸਫਾਈ ਦਾ ਵੀ ਖਾਸ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੋਵਿਡ-19 ਦੀਆਂ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ, ਉਨ੍ਹਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।

LEAVE A REPLY

Please enter your comment!
Please enter your name here