ਰਾਤ 10 ਵਜੇ ਤੋਂ ਬਾਅਦ ਸ਼ੋਰ ਪ੍ਰਦੂਸ਼ਣ ਕਰਨ ਵਾਲਿਆਂ ਦਾ ਸਮਾਨ ਹੋਵੇਗਾ ਜਬਤ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਸਕਿਰਨਜੀਤ ਸਿੰਘ ਤੇਜਾ ਨੇ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਤਹਿਤ ਸ਼ੋਰ ਪ੍ਰਦੂਸ਼ਣ ਪੈਦਾ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਜਿਸ ਤਹਿਤ ਜਨਤਕ ਸਥਾਨਾਂ ਦੀਆਂ ਸੀਮਾਵਾਂ ’ਤੇ ਪਟਾਖਿਆਂ ਦਾ ਸ਼ੋਰ ਪੱਧਰ ਅਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੀ.ਬੀ. (ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਕੋਈ ਵੀ ਵਿਅਕਤੀ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਦੇ ਦਰਮਿਆਨ ਕੋਈ ਢੋਲ ਜਾਂ ਭੋਂਪੂ ਨਹੀਂ ਵਜਾ ਸਕੇਗਾ ਅਤੇ ਨਾ ਹੀ ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ ਵਜਾ ਸਕੇਗਾ ਤੇ ਨਾ ਹੀ ਸਾਊਂਡ ਐਂਪਲੀਫਾਇਰ ਦੀ ਵਰਤੋਂ ਕਰ ਸਕੇਗਾ ਸਿਵਾਏ ਜਨਤਕ ਹੰਗਾਮੀ ਹਾਲਾਤ ਦੇ।

Advertisements

ਇਸ ਤੋਂ ਇਲਾਵਾ ਨਿੱਜੀ ਸਾਊਂਡ ਸਿਸਟਮ ਵਾਲਿਆਂ ਵਲੋਂ ਵੀ ਆਪਣੇ ਆਸ-ਪੜੋਸ ਵਿਚ ਸ਼ੋਰ ਦਾ ਪੱਧਰ 7.5 ਡੀ. ਬੀ (ਏ) ਤੋਂ ਵੱਧ ਨਹੀਂ ਰੱਖਿਆ ਜਾ ਸਕੇਗਾ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰ ਵਿੱਚ ਹਾਰਨ ਵਜਾਉਣ ਦੀ ਆਗਿਆ ਨਹੀਂ ਹੋਵੇਗੀ ਅਤੇ ਜੇਕਰ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਾਊਂਡ ਸਿਸਟਮ ਦਾ ਸਮਾਨ ਜਬਤ ਕਰ ਲਿਆ ਜਾਵੇਗਾ। ਇਹ ਹੁਕਮ 06.03.2022 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here