ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਸ਼ਾਲ ਸਮਾਗਮ 9 ਜਨਵਰੀ ਨੂੰ

ਜਲੰਧਰ (ਦ ਸਟੈਲਰ ਨਿਊਜ਼) ਰਿਪੋਰਟ: ਅਭਿਸ਼ੇਕ ਕੁਮਾਰ। 9 ਜਨਵਰੀ ਨੂੰ ਭੋਗਪੁਰ ਦੇ ਵਾਰਡ 1 ਵਿੱਚ ਪੈਂਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ।  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਿੱਧੂ, ਨੰਬਰਦਾਰ ਤੇ ਕਿਸਾਨ ਆਗੂ ਸਤਿੰਦਰਪਾਲ ਸਿੰਘ ਸਿੱਧੂ, ਹਰਪ੍ਰੀਤ ਸਿੰਘ ਸਿੱਧੂ, ਹਰਪ੍ਰੀਤ ਸਿੰਘ ਮਠਾੜੂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਜਨਵਰੀ ਮਹੀਨੇ ਨੂੰ ਮੁੱਖ ਰੱਖਦਿਆਂ ਸ. 9, ਐਤਵਾਰ ਨੂੰ ਪਾਈ ਜਾਵੇਗੀ। ਇਸ ਉਪਰੰਤ ਭੋਗਪੁਰ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ।

Advertisements

ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਜੀ.ਟੀ.ਰੋਡ ਭੋਗਪੁਰ, ਸ਼ੂਗਰ ਮਿੱਲ ਭੋਗਪੁਰ, ਰੇਲਵੇ ਬਾਜ਼ਾਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਕੀਰਤਨੀ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕਰਨਗੇ। ਇਸ ਮੌਕੇ ਤਨਵੀਰ ਸਿੰਘ ਸਿੱਧੂ, ਹਰਜੋਤ ਸਿੰਘ ਸਿੱਧੂ, ਅਮਰਜੀਤ ਸਿੰਘ, ਹਰਨੇਕ ਸਿੰਘ ਸਿੱਧੂ, ਚਰਨਪ੍ਰੀਤ ਸਿੰਘ ਸਿੱਧੂ, ਬਿਕਰਮਜੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here